Menu

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

ਫਾਜ਼ਿਲਕਾ 11 ਜੂਨ 202-  ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨhttps://agrimachinerypb.com/home/DSR23Department ਉੱਪਰ ਰਜਿਸਟਰ ਹੋਣਗੇ। ਕਿਸਾਨ ਇਹ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿਘਾ ਜਾਂ ਬਿਸਵਾ) ਵਿੱਚ ਦੇਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਾਕਰੀ ਵਿੱਚ 30 ਜੂਨ 2024 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾ ਵਿੱਚ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 98157-25699 ਤੇ ਵੀ ਸੰਪਰਕ ਕਰ ਸਕਦੇ ਹਨ।

          ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਜਗਸੀਰ ਸਿੰਘਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ਼ ਜ਼ਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਅਗਲੀ ਫਸਲ ਕਣਕ ਦਾ ਝਾੜ ਵੀ ਵਧਦਾ ਹੈ। ਸਿੱਧੀ ਬਿਜਾਈ ਦੀ ਤਰ ਵੱਤਰ ਵਿਧੀ ਵਿਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾ ਪਾਣੀ ਤਕਰੀਬਨ 3 ਹਫਤੇ ਬਾਅਦ ਲਗਾਇਆ ਜਾਂਦਾ ਹੈ ਜਿਸ ਦੇ ਕਈ ਫਾਇਦੇ ਹਨ, ਜਿਵੇਂ ਕਿ ਪਾਣੀ ਦੀ 15-20 ਪ੍ਰਤੀਸ਼ਤ ਬੱਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕੀਤੇ…

14 ਫਰਵਰੀ 2025-: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਦੁਨੀਆਂ…

ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ…

ਨਵੀਂ ਦਿੱਲੀ,  : ਆਮ ਆਦਮੀ ਪਾਰਟੀ ਦੇ…

ਸੁਪਰੀਮ ਕੋਰਟ ਨੇ IAS ਟ੍ਰੇਨੀ…

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Listen Live

Subscription Radio Punjab Today

Subscription For Radio Punjab Today

ਭਾਰਤ ਤੇ ਅਮਰੀਕਾ ਨੇ ਆਪਸੀ ਸਹਿਯੋਗ ਵਧਾਉਣ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ ਸਹਿਯੋਗ ਦੇ ਮੁੱਖ ਥੰਮ੍ਹਾਂ – ਰੱਖਿਆ, ਨਿਵੇਸ਼ ਅਤੇ ਵਪਾਰ, ਊਰਜਾ ਸੁਰੱਖਿਆ, ਤਕਨਾਲੋਜੀ…

ਸੰਘੀ ਜੱਜ ਵੱਲੋਂ ਮੁਲਾਜ਼ਮਾਂ ਦੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਮਾਸਾਚੂਸੈਟਸ ਦੀ ਇਕ ਅਦਾਲਤ…

ਅਮਰੀਕਾ ਤੇ ਭਾਰਤ ਵਿਚਾਲੇ ਟੈਕਸ,…

ਸੈਕਰਾਮੈਂਟੋ,ਕੈਲਫੋਰਨੀਆ (ਹੁਸਨ ਲੜੋਆ ਬੰਗਾ)-ਸਾਂਸਦ  ਥਾਨੇਦਾਰ ਨੇ ਪ੍ਰਧਾਨ…

ਅਮਰੀਕਾ ‘ਚੋਂ ਕੱਢੇ ਜਾ ਸਕਦੇ…

13 ਫਰਵਰੀ -ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼…

Our Facebook

Social Counter

  • 45577 posts
  • 0 comments
  • 0 fans