Menu

ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ

ਸੰਗਰੂਰ, 11 ਜੂਨ:-  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਯੋਜਨਾਵਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ,  ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਵਿੱਚ ਅਨੇਕਾਂ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕੋਈ ਵਿਭਾਗੀ ਅਧਿਕਾਰੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹੇਗਾ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਇਸ ਲਈ ਨਾਗਰਿਕਾਂ ਦਾ ਸਮਾਂ ਅਜਾਈਂ ਨਸ਼ਟ ਕਰਨ ਤੋਂ ਗੁਰੇਜ਼ ਕਰਦੇ ਹੋਏ ਲੋਕ ਪੱਖੀ ਸੋਚ ਨੂੰ ਅਪਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਜਲ ਸਪਲਾਈ ਸਕੀਮਾਂ, ਸੀਵਰੇਜ ਕਾਰਜਾਂ, ਇਰੀਗੇਸ਼ਨ ਦੇ ਕਾਰਜਾਂ, ਮਿਡ ਡੇਅ ਮੀਲ, ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ਤੇ ਈ-ਸੇਵਾ ’ਤੇ ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਨਿਯਮਤ ਸਮੀਖਿਆਵਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵੀ ਕਦਮ ਪੁੱਟੇ ਜਾਣ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans