ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ ਸਕੱਤਰ ਸ਼ਿਲਾਦਿਤਿਆ ਚੇਤੀਆ ਨੇ ਮੰਗਲਵਾਰ ਨੂੰ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਮੌਤ ਤੋਂ ਕੁਝ ਮਿੰਟਾਂ ਬਾਅਦ ਹੀ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਉਨ੍ਹਾਂ ਦੀ ਪਤਨੀ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ, ਇਸ ਲਈ ਸ਼ਿਲਾਦਿਤਿਆ ਚੇਤੀਆ ਚਾਰ ਮਹੀਨਿਆਂ ਲਈ ਛੁੱਟੀ ‘ਤੇ ਸਨ। ਉਹ 2009 ਬੈਚ ਦੇ ਆਈਪੀਐਸ ਅਧਿਕਾਰੀ ਸਨ।
ਇਸ ਮੌਕੇ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੇਤੀਆ ਦੀ ਪਤਨੀ ਚੌਥੀ ਸਟੇਜ ਦੇ ਕੈਂਸਰ ਤੋਂ ਪੀੜਤ ਸੀ। ਉਹ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਸ ਦੀ ਦੇਖਭਾਲ ਲਈ, ਉਹ ਚਾਰ ਮਹੀਨਿਆਂ ਤੋਂ ਛੁੱਟੀ ਤੇ ਸਨ। ਪਤਨੀ ਨੇ ਮੰਗਲਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਚੇਤੀਆ ਆਪਣੀ ਪਤਨੀ ਦੀ ਮੌਤ ਨੂੰ ਬਰਦਾਸ਼ਤ ਨਾ ਕਰ ਸਕੇ। ਉਨ੍ਹਾਂ ਨੇ ਹਸਪਤਾਲ ‘ਚ ਹੀ ਆਪਣੀ ਸਰਵਿਸ ਪਿਸਤੌਲ ਨਾਲ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ।
ਅਸਾਮ ਪੁਲਿਸ ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਨੇ ਕਿਹਾ ਕਿ ਅਧਿਕਾਰੀ ਦੀ ਮੌਤ ਦੀ ਸੂਚਨਾ ਮਿਲੀ ਹੈ। ਉਸ ਦੀ ਪਤਨੀ ਕੈਂਸਰ ਨਾਲ ਲੜ ਰਹੀ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਆਪਣੀ ਪਤਨੀ ਦੀ ਮੌਤ ਤੋਂ ਕੁਝ ਮਿੰਟ ਬਾਅਦ ਖੁਦਕੁਸ਼ੀ ਕਰ ਲਈ। ਉਸ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਸਾਮ ਪੁਲਿਸ ਪਰਿਵਾਰ ਉਸ ਦੀ ਕਮੀ ਮਹਿਸੂਸ ਕਰੇਗਾ।