Menu

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 19 ਜੂਨ (ਵੀਰਪਾਲ ਕੌਰ) : ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਕਲਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਲਵਪ੍ਰੀਤ ਕੌਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਨੇ ਇਸਦੇ ਫਾਇਦੇ ਦੱਸਦੇ ਕਿਹਾ ਕਿ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਦਾ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।

ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿੱਚ ਹਾਜ਼ਰ ਪਿੱਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ। ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਸਿੱਧੀ ਬਿਜਾਈ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੇ, ਇਸ ਵਿਧੀ ਨੂੰ ਅਮਲੀ ਜਾਮਾ ਪਹਿਣਾਉਣ ਲਈ ਕਿਹਾ। ਇਸਦੇ ਨਾਲ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਬਿਜਾਈ ਵਾਲੇ ਕਿਸਾਨਾਂ ਦਾ ਰਿਕਾਰਡ ਨੋਟ ਕੀਤਾ ਅਤੇ ਹਾਜਰੀ ਲਗਵਾਈ ਗਈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans