Menu

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ ਰਿਹਾ ਸੀ ਨੌਜਵਾਨ , ਚੜ੍ਹਿਆ CISF ਅੜਿੱਕੇ

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ ਦਾ ਭੇਸ ਬਣਾ ਕੇ ਕੈਨੇਡਾ ਜਾਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ।ਅਧਿਕਾਰੀਆਂ ਨੇ ਦਸਿਆ ਕਿ ਅਪਣੇ ਵਾਲਾਂ ਅਤੇ ਦਾੜ੍ਹੀ ਨੂੰ ਰੰਗ ਕੇ ਪਹੁੰਚੇ ਗੁਰੂ ਸੇਵਕ ਸਿੰਘ ਨੂੰ ਮੰਗਲਵਾਰ ਸ਼ਾਮ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ਰੋਕਿਆ ਗਿਆ ਅਤੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ।

ਅਧਿਕਾਰੀ ਨੇ ਦਸਿਆ ਕਿ ਸ਼ੱਕੀ ਗਤੀਵਿਧੀਆਂ ਲਈ ਸੀ.ਆਈ.ਐਸ.ਐਫ. ਦੇ ਜਵਾਨਾਂ ਨੇ ਪਹਿਲਾਂ ਵਿਅਕਤੀ ਦੀ ਜਾਂਚ ਕੀਤੀ। ਉਸ ਨੇ ਪਛਾਣ ਸਬੂਤ ਵਜੋਂ ਅਪਣਾ ਪਾਸਪੋਰਟ ਪੇਸ਼ ਕਰਦਿਆਂ ਅਪਣੀ ਪਛਾਣ 67 ਸਾਲ ਦੇ ਰਸ਼ਵਿੰਦਰ ਸਿੰਘ ਸਹੋਤਾ ਵਜੋਂ ਦੱਸੀ। ਅਧਿਕਾਰੀ ਨੇ ਦਸਿਆ ਕਿ ਉਸ ਨੇ ਮੰਗਲਵਾਰ ਨੂੰ ਦਿੱਲੀ ਤੋਂ ਰਵਾਨਾ ਹੋਈ ਏਅਰ ਕੈਨੇਡਾ ਦੀ ਉਡਾਣ ’ਚ ਸਵਾਰ ਹੋਣਾ ਸੀ।

ਉਨ੍ਹਾਂ ਕਿਹਾ, ‘‘ਉਸ ਵਿਅਕਤੀ ਦੀ ਦਿੱਖ, ਆਵਾਜ਼ ਅਤੇ ਚਮੜੀ ਦੀ ਦਿੱਖ ਪਾਸਪੋਰਟ ਵਿਚ ਦਿਤੀ ਗਈ ਚੀਜ਼ ਨਾਲੋਂ ਵੱਖਰੀ ਸੀ ਅਤੇ ਇਹ ਬਹੁਤ ਛੋਟੀ ਉਮਰ ਦੀ ਸੀ। ਨੇੜਿਓਂ ਵੇਖਣ ਤੋਂ ਪਤਾ ਲੱਗਿਆ ਕਿ ਉਸ ਨੇ ਅਪਣੇ ਵਾਲਾਂ ਅਤੇ ਦਾੜ੍ਹੀ ਨੂੰ ਚਿੱਟਾ ਰੰਗ ਦਿਤਾ ਸੀ ਅਤੇ ਬੁੱਢਾ ਦਿਖਣ ਲਈ ਚਸ਼ਮਾ ਵੀ ਪਹਿਨਿਆ ਹੋਇਆ ਸੀ।’’ ਅਧਿਕਾਰੀ ਨੇ ਦਸਿਆ ਕਿ ਅਗਲੇਰੀ ਪੁੱਛ-ਪੜਤਾਲ ਦੌਰਾਨ ਮੁਸਾਫ਼ਰ ਨੇ ਅਪਣੀ ਪਛਾਣ ਗੁਰਸੇਵਕ ਸਿੰਘ (24) ਵਜੋਂ ਦੱਸੀ। ਉਸ ਦੇ ਮੋਬਾਈਲ ਫੋਨ ਤੋਂ ਉਸੇ ਨਾਮ ਦੀ ਪਾਸਪੋਰਟ ਫੋਟੋ ਵੀ ਮਿਲੀ ਸੀ।

ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮਾਮਲਾ ਜਾਅਲੀ ਪਾਸਪੋਰਟ ਅਤੇ ਦੂਜਿਆਂ ਦੀ ਨਕਲ ਨਾਲ ਸਬੰਧਤ ਹੈ, ਇਸ ਲਈ ਮੁਸਾਫ਼ਰ ਨੂੰ ਉਸ ਦੇ ਸਾਮਾਨ ਸਮੇਤ ਕਾਨੂੰਨੀ ਕਾਰਵਾਈ ਲਈ ਦਿੱਲੀ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ ਹੈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans