Menu

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਬਠਿੰਡਾ, 19 ਜੂਨ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ’ਚ ਬਤੌਰ ਆਂਗਣਵਾੜੀ ਵਰਕਰ 34 ਸਾਲ ਬੇਦਾਗ ਸੇਵਾਵਾਂ ਦੇਣ ਵਾਲੀ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਜੋ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਨ ਨੂੰ ਸਬੰਧਿਤ ਮਹਿਕਮੇ ਵੱਲੋਂ ਉਨਾਂ ਦੀਆਂ ਸੇਵਾਵਾਂ ਖ਼ਤਮ ਕਰਨ ਚਿੱਠੀ ਭੇਜੀ ਗਈ ਹੈ। ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਪੱਤਰ ਨੰਬਰ ਆਈ ਸੀ ਡੀ ਐਸ 2023/1996-2163 ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਸਤਖਤਾਂ ਹੇਠ ਇਹ ਚਿੱਠੀ ਭੇਜੀ ਗਈ ਹੈ।

a

ਮਹਿਕਮੇ ਵੱਲੋਂ ਦੋਸ਼ ਇਹ ਲਗਾਇਆ ਗਿਆ ਹੈ ਕਿ ਹਰਗੋਬਿੰਦ ਕੌਰ ਨੇ ਛੁੱਟੀਆਂ ਵੱਧ ਲਈਆਂ ਹਨ ਜਿਸ ਕਰਕੇ ਆਂਗਣਵਾੜੀ ਸੈਂਟਰ ਦਾ ਕੰਮ ਪ੍ਰਭਾਵਿਤ ਹੋਇਆ ਹੈ।
ਇਸ ਸਬੰਧੀ ਹਰਗੋਬਿੰਦ ਕੌਰ ਨੇ ਕਿਹਾ ਕਿ ਮੇਰੀਆਂ ਸੇਵਾਵਾਂ ਖ਼ਤਮ ਕਰਕੇ ਪੰਜਾਬ ਸਰਕਾਰ ਨੇ ਆਪਣੀ ਹਾਰ ਕਬੂਲੀ ਹੈ। ਉਨਾਂ ਕਿਹਾ ਕਿ ਆਂਗਣਵਾੜੀ ਵਰਕਰ ਬਿਨ੍ਹਾਂ ਤਨਖਾਹ ਤੋਂ ਛੁੱਟੀ ਨਹੀਂ ਲੈ ਸਕਦੀ ਇਸ ਦਾ ਲੈਟਰ ਮਈ 2024  ’ਚ ਜਾਰੀ ਕੀਤਾ ਹੈ। ਜਦ ਕਿ ਛੁੱਟੀਆਂ ਮੈਂ 2023 ’ਚ ਲਈਆਂ ਸਨ । ਉਦੋਂ ਤੱਕ ਸਰਕਾਰ ਵੱਲੋਂ ਕੋਈ ਪੱਤਰ ਨਹੀਂ ਆਇਆ ਸੀ । ਪਿਛਲੇਂ 30 ਸਾਲ ਤੋਂ ਜਦੋਂ ਤੋਂ ਮੈਂ ਯੂਨੀਅਨ ’ਚ ਕੰਮ ਕਰ ਰਹੀ ਆ ਮੈਂ ਹਰ ਸਾਲ 20 ਤੋਂ ਉੱਪਰ ਛੁੱਟੀਆਂ ਲੈਂਦੀ ਰਹੀ ਹਾਂ ਜਿੱਥੋਂ ਤੱਕ ਰਾਜਨੀਤਿਕ ਗਤੀਵਿਧੀਆਂ ’ਚ ਭਾਗ ਲੈਣ ਦਾ ਸਬੰਧ ਹੈ ਆਂਗਣਵਾੜੀ ਵਰਕਰ ਇੱਕ ਸੋਸ਼ਲ ਵਰਕਰ ਹੈ ਅਤੇ ਉਸਨੂੰ ਚੋਣ ਲੜਨ ਦਾ ਅਧਿਕਾਰ ਹੈ । ਜਿਸ ਕਰਕੇ ਉਹ ਰਾਜਨੀਤਿਕ ਗਤੀਵਿਧੀਆਂ ’ਚ ਭਾਗ ਲੈ ਸਕਦੀ ਹੈ। ਇਹ  ਬੇਬੁਨਿਆਦ ਇਲਜ਼ਾਮ ਲਾ ਕੇ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਮੈਂ ਜ਼ੋਰਦਾਰ ਵਿਰੋਧ ਕਰਦੀ ਹਾਂ। ਉਹਨਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਇੱਕ ਕਮੇਟੀ ਬਿਠਾ ਕੇ ਮੇਰਾ ਸਾਰਾ ਕੰਮ ਚੈੱਕ ਕੀਤਾ । ਜਿਸ ’ਚ ਕੋਈ ਨੁਕਸ ਨਹੀਂ ਪਾਇਆ ਗਿਆ । ਫਿਰ ਬਿਨਾਂ ਵਜ੍ਹਾਂ ਦਾ ਅਧਾਰ ਬਣਾ ਕੇ ਮੈਨੂੰ ਨੌਕਰੀ ਤੋਂ ਬਾਹਰ ਕੀਤਾ ਗਿਆ। ਇਸੇ ਨੂੰ ਹੀ ਬਦਲਾਅ ਆਖਦੇ ਹਨ ।  ਇਹ ਸਰਕਾਰ ਆਪਣਾ ਵਿਰੋਧ ਬਿਲਕੁਲ ਵੀ ਬਰਦਾਸ਼ਤ ਨਹੀਂ ਕਰ ਸਕਦੀ । ਹਾਲਾਂਕਿ ਪਿਛਲੀਆਂ ਸਰਕਾਰਾਂ ਦੇ ਖ਼ਿਲਾਫ਼ ਮੈਂ ਬੇਹੱਦ ਸੰਘਰਸ਼ ਕੀਤਾ, ਜੇਲ੍ਹਾਂ ਕੱਟੀਆਂ ਅਤੇ ਮਰਨ ਵਰਤ ਰੱਖੇ । ਪਰ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤਾ ਗਿਆ।

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕੀਤੇ…

14 ਫਰਵਰੀ 2025-: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਦੁਨੀਆਂ…

ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ…

ਨਵੀਂ ਦਿੱਲੀ,  : ਆਮ ਆਦਮੀ ਪਾਰਟੀ ਦੇ…

ਸੁਪਰੀਮ ਕੋਰਟ ਨੇ IAS ਟ੍ਰੇਨੀ…

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Listen Live

Subscription Radio Punjab Today

Subscription For Radio Punjab Today

ਭਾਰਤ ਤੇ ਅਮਰੀਕਾ ਨੇ ਆਪਸੀ ਸਹਿਯੋਗ ਵਧਾਉਣ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ ਸਹਿਯੋਗ ਦੇ ਮੁੱਖ ਥੰਮ੍ਹਾਂ – ਰੱਖਿਆ, ਨਿਵੇਸ਼ ਅਤੇ ਵਪਾਰ, ਊਰਜਾ ਸੁਰੱਖਿਆ, ਤਕਨਾਲੋਜੀ…

ਸੰਘੀ ਜੱਜ ਵੱਲੋਂ ਮੁਲਾਜ਼ਮਾਂ ਦੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਮਾਸਾਚੂਸੈਟਸ ਦੀ ਇਕ ਅਦਾਲਤ…

ਅਮਰੀਕਾ ਤੇ ਭਾਰਤ ਵਿਚਾਲੇ ਟੈਕਸ,…

ਸੈਕਰਾਮੈਂਟੋ,ਕੈਲਫੋਰਨੀਆ (ਹੁਸਨ ਲੜੋਆ ਬੰਗਾ)-ਸਾਂਸਦ  ਥਾਨੇਦਾਰ ਨੇ ਪ੍ਰਧਾਨ…

ਅਮਰੀਕਾ ‘ਚੋਂ ਕੱਢੇ ਜਾ ਸਕਦੇ…

13 ਫਰਵਰੀ -ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼…

Our Facebook

Social Counter

  • 45577 posts
  • 0 comments
  • 0 fans