Menu

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ‘ਆਪ’ ‘ਤੇ ਸਾਧੇ ਨਿਸ਼ਾਨੇ

ਜਲੰਧਰ , 24 ਜੂਨ:  ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਵੱਲੋਂ ਇਸ ਮੌਕੇ ਆਮ ਆਦਮੀ ਪਾਰਟੀ ਉੱਤੇ ਜਮ ਕੇ ਨਿਸ਼ਾਨੇ ਸਾਧੇ ਗਏ ਹਨ।

ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਵਰਕਰਾਂ ਵੱਲੋਂ ਲਾਏ ਗਏ ਪੋਸਟਰਾਂ ਨੂੰ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਪਾੜ ਦਿੱਤਾ ਜਾਂਦਾ ਹੈ ਤੇ ‘ਆਪ’ ਆਗੂਆਂ ਦੇ ਪੋਸਟਰਾਂ ਨੂੰ ਹਟਾਇਆ ਨਹੀਂ ਜਾਂਦਾ। ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਹੋਣ ਕਾਰਨ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

 

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ- ਚੋਣਾਂ ‘ਚ ਅਧਿਕਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਜਾ ਰਹੀ ਹੈ। ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਆਪਣੇ ਇਲਾਕਿਆਂ ਵਿੱਚ ਨਹੀਂ ਵੜਨ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੇ ਬੋਰਡ ਅਤੇ ਝੰਡੇ ਲਾ ਰਹੇ ਹਨ, ਜਿਸ ਕਾਰਨ ‘ਆਪ’ ਆਗੂ ਸਰਕਾਰੀ ਅਧਿਕਾਰੀਆਂ ਦੀ ਮਦਦ ਨਾਲ ਚੌਕਾਂ ਅਤੇ ਚੌਰਾਹਿਆਂ ‘ਤੇ ਸਰਕਾਰੀ ਜਾਇਦਾਦਾਂ ‘ਤੇ ਆਪਣੇ ਪੋਸਟਰ ਅਤੇ ਬੋਰਡ ਲਗਾ ਰਹੇ ਹਨ।

ਅੰਗੁਰਾਲ ਨੇ ਕਿਹਾ- ਜੇ ਕੋਈ ਭਾਜਪਾ ਲਈ ਬੋਰਡ ਲਗਾਉਂਦਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਂਦਾ ਹੈ। ਅੰਗੁਰਾਲ ਨੇ ਕਿਹਾ- ‘ਆਪ’ ਵਰਕਰਾਂ ਨੇ ਬਸਤੀ ਗੁੱਜਾ ਨੇੜੇ ਭਾਜਪਾ ਦੇ ਬੋਰਡ ਉਤਾਰ ਦਿੱਤੇ। ਦੁਪਹਿਰ ਬਾਅਦ ਵਿਧਾਇਕ ਅੰਗੁਰਾਲ ਨੇ ਨਗਰ ਨਿਗਮ ਦੇ ਉਪ ਦਫ਼ਤਰ ਵਿੱਚ ਹੰਗਾਮਾ ਕਰ ਦਿੱਤਾ ਜਿਸ ਤੋਂ ਬਾਅਦ ਅੰਗੁਰਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਜੈਸਮੀਨ ਕੌਰ ਡੋਪ ਟੈਸਟ ’ਚ…

: ਕੌਮੀ  ਡੋਪਿੰਗ ਰੋਕੂ ਏਜੰਸੀ (ਨਾਡਾ) ਨੇ…

ਓਡੀਸਾ ਪੁਲਿਸ ਦੀ ਪੰਜਾਬ ‘ਚ…

ਚੰਡੀਗੜ੍ਹ, 10 ਜੁਲਾਈ : ਓਡੀਸ਼ਾ ਪੁਲਿਸ ਦੀ…

ਬੱਚਿਆਂ ਨਾਲ ਭਰੀ ਸਕੂਲ ਬੱਸ…

ਭਿਵਾਨੀ, 10 ਜੁਲਾਈ :  ਇਥੇ ਭਿਵਾਨੀ ਦੇ…

Listen Live

Subscription Radio Punjab Today

Subscription For Radio Punjab Today

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਭਾਰਤੀ ਮੂਲ ਦੇ ਸਾਬੀਹ ਖਾਨ…

: ਭਾਰਤੀ ਮੂਲ ਦੇ ਸਾਬੀਹ ਖਾਨ ਨੂੰ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

Our Facebook

Social Counter

  • 49343 posts
  • 0 comments
  • 0 fans