Menu

ਜਲੰਧਰ ਜ਼ਿਮਨੀ ਚੋਣ-ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋਈ

ਜਲੰਧਰ, 10 ਜੁਲਾਈ 2024- : ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋਈ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਸੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।

ਜਿਸ ਵਿੱਚ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਇਹ ਸੀਟ ਜਿੱਤੀ ਸੀ।

ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕੀਤਾ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਰੋਪ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕੀਤਾ ਹੈ। ਆਮ ਆਦਮੀ ਪਾਰਟੀ ਕੋਲ ਸ਼ਹਿਰ ਵਿੱਚ ਵਰਕਰ ਖ਼ਤਮ ਹੋ ਗਏ ਹਨ।

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਕਤਲ ਹੋ ਸਕਦਾ ਹੈ। ਮੇਰੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਮੈਂ ਡਰਨ ਵਾਲਾ ਨਹੀਂ ਕਿਉਂਕਿ ਸਾਰਾ ਜਲੰਧਰ ਮੇਰੇ ਨਾਲ ਖੜ੍ਹਾ ਹੈ।

ਓਧਰ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜਲੰਧਰ ਵੈਸਟ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਾਂਤੀਪੂਰਵਕ ਵੋਟਿੰਗ ਕਰਵਾਉਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48930 posts
  • 0 comments
  • 0 fans