Menu

ਸੀਆਰਪੀਐਫ਼ ਦੇ ਹੈੱਡ ਕਾਂਸਟੇਬਲ ਦੀ ਅਪਣੀ ਸਰਵਿਸ ਰਾਈਫ਼ਲ ’ਚੋਂ ਗੋਲੀ ਚੱਲਣ ਕਾਰਨ ਹੋਈ ਮੌਤ

ਕਪੂਰਥਲਾ, 11 ਜੁਲਾਈ -ਮਾਡਰਨ ਜੇਲ ਵਿਚ ਦੇਰ ਰਾਤ ਸੀਆਰਪੀਐਫ਼ ਦੇ ਹੈੱਡ ਕਾਂਸਟੇਬਲ ਦੀ ਅਪਣੀ ਸਰਵਿਸ ਰਾਈਫ਼ਲ ’ਚੋਂ ਗੋਲੀ ਚਲਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਜਵਾਨ ਕਿਸੇ ਨਿਜੀ ਮਾਮਲੇ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ। ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸੀਆਰਪੀਐਫ਼ ਦੇ ਹੈੱਡ ਕਾਂਸਟੇਬਲ ਅਨਿਲ ਕੁਮਾਰ ਵਾਸੀ ਝੁੰਝਨੂ, ਰਾਜਸਥਾਨ ਕਾਫ਼ੀ ਸਮੇਂ ਤੋਂ ਕਪੂਰਥਲਾ ਮਾਡਰਨ ਜੇਲ ਵਿਚ ਤਾਇਨਾਤ ਸੀ। ਮੰਗਲਵਾਰ ਰਾਤ ਡਿਊਟੀ ਦੌਰਾਨ ਉਕਤ ਹੈੱਡ ਕਾਂਸਟੇਬਲ ਦੀ ਸਰਵਿਸ ਰਾਈਫ਼ਲ ’ਚੋਂ ਅਚਾਨਕ ਗੋਲੀ ਚਲ ਗਈ ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਿਸ ਨੇ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾ ਦਿਤਾ ਹੈ।

ਉਥੇ ਹੀ ਸਿਵਲ ਹਸਪਤਾਲ ਦੇ ਐਸਐਮਓ ਡਾ. ਸੰਦੀਪ ਧਵਨ ਨੇ ਦਸਿਆ ਕਿ ਮੰਗਲਵਾਰ ਦੇਰ ਰਾਤ ਸੀਆਰਪੀਐਫ਼ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਜਿਸ ਦਾ ਤਿੰਨ ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੋਰਡ ਵਿਚ ਡਾ. ਹਰਪ੍ਰੀਤ ਮੋਮੀ, ਡਾ. ਅਮਨਜੋਤ ਅਤੇ ਡਾ. ਰਾਜੇਸ਼ ਚੰਦਰ ਸ਼ਾਮਲ ਹਨ।

ਐਸਐਮਓ ਡਾ. ਸੰਦੀਪ ਧਵਨ ਨੇ ਦਸਿਆ ਕਿ ਗੋਲੀ ਜਵਾਨ ਦੀ ਗਰਦਨ ਦੇ ਉਪਰੋਂ ਸਿਰ ਵਲ ਲੱਗੀ ਹੈ। ਦੂਜੇ ਪਾਸੇ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਸੀਆਰਪੀਐਫ਼ ਜਵਾਨ ਦੇ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਗਈ ਹੈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans