ਚੰਡੀਗੜ੍ਹ, 16 ਜੁਲਾਈ- ਵਾਟਰ ਕੈਨਨ ਵਜੋਂ ਮਸ਼ਹੂਰ ਹੋਏ ਕਿਸਾਨ ਆਗੂ ਨਵਦੀਪ ਸਿੰਘ ਜਲਵੇੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨਵਦੀਪ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਸੀਆਈਏ ਨੇ ਨਵਦੀਪ ਨੂੰ ਉਸ ਦੇ ਸਾਥੀ ਸਮੇਤ ਚੰਡੀਗੜ੍ਹ ਹਵਾਈ ਅੱਡੇ ਲਾਗਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਨੌਜਵਾਨ ਆਗੂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਭਲਕੇ 17 ਜੁਲਾਈ ਨੂੰ ਅੰਬਾਲਾ ਦੇ ਐੱਸਪੀ ਦਫ਼ਤਰ ਨੂੰ ਘੇਰਨ ਲਈ ਅਨਾਜ ਮੰਡੀ ਵਿੱਚ ਇਕੱਠੀਆਂ ਹੋ ਰਹੀਆਂ ਸਨ।