Menu

ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਨਿਯੁਕਤ

ਦਿੱਲੀ, 2 ਅਗਸਤ : ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ, ਜਿਸ ਦੇ ਮੱਦੇਨਜਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ।

ਉਨਾਂ ਦੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜ਼ਨ ਖੜਗੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਤੇ ਰਾਜਸਥਾਨ ਸੂਬੇ ਤੋਂ ਰਾਜ ਸਭਾ ਮੈਂਬਰ  ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਨਿਧੜਕ ਨੇਤਾ ਰਾਹੁਲ ਗਾਂਧੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਜਿਹਨਾਂ ਦੀ ਪਾਰਖੂ ਅੱਖ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ  ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ  ਚੋਣ ਕੀਤੀ ਹੈ। ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਜਦ ਤੋਂ ਕਾਂਗਰਸ ਹਾਈਕਮਾਂਡ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ ਉਹਨਾਂ ਨੇ ਰਾਜਸਥਾਨ ਕਾਂਗਰਸ ਵਿੱਚ ਇਕ ਨਵੀਂ ਚੇਤਨਾ ਦੀ ਲਹਿਰ ਬਲਾਕ ਪੱਧਰ ਤੇ ਲੈ ਕਿ ਸਟੇਟ ਪੱਧਰ ਤੱਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਪੈਦਾ ਕੀਤੀ ਹੈ।

ਜਿਸ ਦੀ ਬਦੌਲਤ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਵਿੱਚ ਸਖ਼ਤ ਮਿਹਨਤ ਕਰਕੇ ਲੋਕ ਸਭਾ ਚੋਣਾਂ ਵਿੱਚ 11 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਕਾਂਗਰਸ ਹਾਈਕਮਾਂਡ ਦੀ ਝੋਲੀ ਵਿੱਚ ਪਾਈਆ ਸਨ ਤੇ ਚੰਦ ਦਿਨਾਂ  ਦੀ ਚੋਣ ਮੁਹਿੰਮ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਦੀ  ਸੀਟ ਵੀ ਵੱਡੇ ਫਰਕ ਨਾਲ  ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਸੀ। ਜਿਸ ਕਰਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਬਹੁਤ ਉਚਾ ਹੋਇਆ ਸੀ। ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਦੀਆਂ ਚੋਣਾਂ ਵਿੱਚ ਵੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਉਥੇ ਸਖ਼ਤ ਮਿਹਨਤ ਕਰਕੇ ਪਾਰਟੀ ਹਾਈਕਮਾਂਡ ਵੱਜੋਂ ਨਿਵਾਜੇ ਗ‌ਏ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਕਸੌਟੀ ਤੇ ਵੀ ਸਖ਼ਤ ਮਿਹਨਤ ਕਰਕੇ ਪੂਰਾ ਉਤਰਨਗੇ।

ਏਅਰ ਇੰਡੀਆ ਜਹਾਜ਼ ਦੀ ਕਲਕੱਤਾ ‘ਚ ਕਰਾਉਣੀ…

ਕੋਲਕਾਤਾ, : ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਮੰਗਲਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ ‘ਤੇ…

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48931 posts
  • 0 comments
  • 0 fans