Menu

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਬੱਸਾਂ ਨੂੰ ਵਰਤਣਾ ਸਕੂਲ ਪ੍ਰਿੰਸੀਪਲ ਦੀ ਜਿੰਮੇਵਾਰੀ

ਚੰਡੀਗੜ੍ਹ, ਅਗਸਤ 6- ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ ‘ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸੀਨੀਅਰ ਪੁਲਿਸ ਕਪਤਾਨ ਨੂੰ ਪੱਤਰ ਜਾਰੀ ਕੀਤਾ ਗਿਆ ਅਤੇ ਸਕੂਲ ਦੀ ਬੱਸ ਦੇ ਐਕਸ਼ੀਡੈਂਟ ਹੋਣ ਦੇ ਕਾਰਨਾ ਦੀ ਰਿਪੋਰਟ 8 ਅਗਸਤ 2024 ਤੱਕ ਮੰਗੀ ਗਈ ਹੈ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans