Menu

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਚੰਡੀਗੜ੍ਹ, 7 ਅਗਸਤ:- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।

ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ  ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ  ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ  ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ  ਸ਼ੌਕਤ ਰੌਏ, ਡਾਇਰੈਕਟਰ ਪੇਡਾ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ,ਇਕ…

ਕੋਲਕਾਤਾ, 14 ਸਤੰਬਰ : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ ਧਮਾਕਾ ਹੋਇਆ। ਜਿਸ ਵਿਚ ਇਕ ਔਰਤ ਜ਼ਖਮੀ ਹੋ ਗਈ। ਘਟਨਾ…

ਕਾਂਗਰਸ ਵੱਲੋਂ ਤਿੰਨ ਆਗੂ ਹਰਿਆਣਾ…

ਦਿੱਲੀ, 14 ਸਤੰਬਰ-ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ…

ਪਿਸ਼ਾਬ ਮਿਲਾ ਕੇ ਵੇਚ ਰਿਹਾ…

ਦਿੱਲੀ, 14 ਸਤੰਬਰ- ਸ਼ੁੱਕਰਵਾਰ ਸ਼ਾਮ ਨੂੰ ਲੋਨੀ…

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁੱਠਭੇੜ…

ਜੰਮੂ ਕਸ਼ਮੀਰ, 14 ਸਤੰਬਰ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ…

Listen Live

Subscription Radio Punjab Today

Subscription For Radio Punjab Today

ਅਗਲੇ ਹਫਤੇ Joe Biden ਕਵਾਡ ਸਿਖਰ ਸੰਮੇਲਨ…

13 ਸਤੰਬਰ 2024 : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫਤੇ ਡੇਲਾਵੇਅਰ ਸਥਿਤ ਅਪਣੀ ਰਿਹਾਇਸ਼ ’ਤੇ ਕਵਾਡ ਨੇਤਾਵਾਂ ਦੇ ਚੌਥੇ…

ਉੱਤਰ ਕੋਰੀਆ ਨੇ ਦੇਸ਼ ’ਚ…

North Korea : ਉੱਤਰੀ ਕੋਰੀਆ ਦੇ ਸਰਕਾਰੀ…

ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ…

ਹਨੋਈ, 7 ਸਤੰਬਰ : ਚੱਕਰਤਾਵੀ ਤੂਫਾਨ ‘ਯਾਗੀ’…

ਅਮਰੀਕਾ ‘ਚ ਰਾਹੁਲ ਗਾਂਧੀ ਨੇ…

ਦਿੱਲੀ, 10 ਸਤੰਬਰ 2024: ਅਮਰੀਕਾ ਦੌਰੇ ‘ਤੇ…

Our Facebook

Social Counter

  • 42722 posts
  • 0 comments
  • 0 fans