ਦਿੱਲੀ, 7 ਅਗਸਤ : ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਖ ਸਾਜਿਸ਼ ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈਕੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪਿਛਲੇ ਸਾਲ ਲਾਰੈਂਸ ਦੀ ਜੇਲ੍ਹ ਤੋਂ ਇੰਟਰਵਿਊ ਨੂੰ ਲੈਕੇ ਖਬਰ ਆਈ ਹੈ।
ਦੱਸਿਆ ਜਾ ਰਿਹਾ ਕਿ ਲਾਰੈਂਸ ਦੀ ਪਹਿਲੀ ਇੰਟਰਵਿਊ ਖਰੜ CIA ਵਿਚ ਹੋਈ ਅਤੇ ਦੂਜੀ ਰਾਜਸਥਾਨ ਜੇਲ੍ਹ ਚ ਹੋਣ ਦੀ ਖ਼ਬਰ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਰਿਪੋਰਟ ‘ਚ ਇਹ ਗੱਲ ਸਾਹਮਣੇ ਆਈ ਹੈ। ਹਾਈ ਕੋਰਟ ਵਿੱਚ ਸੁਣਵਾਈ ਜਾਰੀ ਹੈ।SIT ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ ਸੀ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਹੈ।