Menu

ਮੁੱਖ ਮੰਤਰੀ ਖਰੜ ਪੁਲਿਸ ਥਾਣੇ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਓਟਣ ਤੇ ਤੁਰੰਤ ਅਸਤੀਫਾ ਦੇਣ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 7 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਨ੍ਹਾਂ  ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।
ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੌਂਪੀ ਰਿਪੋਰਟ ਵਿਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ।
 ਮਜੀਠੀਆ ਨੇ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਖਰੜ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਉਸ ਵੇਲੇ ਹੋਈ ਜਦੋਂ ਉਹ ਪੁਲਿਸ ਰਿਮਾਂਡ ’ਤੇ ਸੀ ਅਤੇ ਮੁੱਖ ਮੰਤਰੀ ਦੀ ਸਿੱਧੀ ਨਿਗਰਾਨੀ ਹੇਠ ਸੀਨੀਅਰ ਪੁਲਿਸ ਅਫਸਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਉਸਦੀ ਭੂਮਿਕਾ ਦੀ ਜਾਂਚ ਕਰ ਰਹੇ ਸਨ। ਉਨ੍ਹਾਂ  ਕਿਹਾ ਕਿ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਸਰਕਾਰ ਸਰਕਾਰ ਦੀ ਪੁਸ਼ਤਪਨਾਹੀ ਹਾਸਲ ਹੋਵੇ ਅਤੇ ਮੁੱਖ ਮੰਤਰੀ ਹੁਣ ਦੱਸਣ ਕਿ ਉਨ੍ਹਾਂ  ਦੀ ਸਰਕਾਰ ਦਿੱਲੀ ਦੀ ਆਪ ਸਰਕਾਰ ਵਾਂਗੂ ਬਿਸ਼ਨੋਈ ਦੀ ਪੁਸ਼ਤਪਨਾਈ ਕਿਉਂ ਕਰ ਰਹੀ ਸੀ।  ਉਨ੍ਹਾਂ  ਇਹ ਵੀ ਮੰਗ ਕੀਤੀ ਕਿ ਪੁਲਿਸ ਥਾਣੇ ਵਿਚ ਜਿਹੜੇ ਅਫਸਰਾਂ ਨੇ ਟੀ ਵੀ ਇੰਟਰਵਿਊ ਕਰਵਾਈ ਉਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।
ਮਜੀਠੀਆ ਨੇ  ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਪਾਏ ਗਏ ਹੋਣ। ਉਨ੍ਹਾਂ  ਕਿਹਾ ਕਿ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰਚੀ ਗਈ ਜੋ ਕਿ ਸਿੱਧਾ ਆਪ ਸਰਕਾਰ ਦੇ ਕੰਟਰੋਲ ਹੇਠ ਹੈ। ਉਨ੍ਹਾਂ  ਕਿਹਾ ਕਿ ਇਹਵੀ  ਸਪਸ਼ਟ ਹੈ ਕਿ ਮੁੱਖ ਮੰਤਰੀ ਨੇ ਨਾ ਸਿਰਫ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਬਲਕਿ ਇਸਦਾ ਪ੍ਰਚਾਰ ਵੀ ਕੀਤਾ। ਉਨ੍ਹਾਂ  ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿਚ ਆਪ ਸਰਕਾਰ ਦੀ ਪੁਸ਼ਤਪਨਾਹੀ ਹੇਠ ਹੋਈ।
ਉਨ੍ਹਾਂ  ਕਿਹਾ ਕਿ ਭਗਵੰਤ ਮਾਨ ਸੂਬਾ ਚਲਾਉਣ ਦੇ ਸਮਰਥ ਨਹੀਂ ਹਨ ਤੇ ਉਹਨਾਂ ਨੇ ਗੈਂਗਸਟਰਾਂ ਨੂੰ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਗੈਂਗਸਟਰਾਂ ਨੇ 43 ਹਜ਼ਾਰ ਫੋਨ ਕਾਲਾਂ ਕੀਤੀਆਂ ਹਨ। ਉਨ੍ਹਾਂ   ਕਿਹਾ ਕਿ ਹੁਣ ਜਦੋਂ ਸਾਰੀ ਗੱਲ ਮੁੱਖ ਮੰਤਰੀ ’ਤੇ ਆ ਗਈ ਹੈ ਤਾਂ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ,ਇਕ…

ਕੋਲਕਾਤਾ, 14 ਸਤੰਬਰ : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ ‘ਤੇ ਜ਼ਬਰਦਸਤ ਧਮਾਕਾ ਹੋਇਆ। ਜਿਸ ਵਿਚ ਇਕ ਔਰਤ ਜ਼ਖਮੀ ਹੋ ਗਈ। ਘਟਨਾ…

ਕਾਂਗਰਸ ਵੱਲੋਂ ਤਿੰਨ ਆਗੂ ਹਰਿਆਣਾ…

ਦਿੱਲੀ, 14 ਸਤੰਬਰ-ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ…

ਪਿਸ਼ਾਬ ਮਿਲਾ ਕੇ ਵੇਚ ਰਿਹਾ…

ਦਿੱਲੀ, 14 ਸਤੰਬਰ- ਸ਼ੁੱਕਰਵਾਰ ਸ਼ਾਮ ਨੂੰ ਲੋਨੀ…

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁੱਠਭੇੜ…

ਜੰਮੂ ਕਸ਼ਮੀਰ, 14 ਸਤੰਬਰ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ…

Listen Live

Subscription Radio Punjab Today

Subscription For Radio Punjab Today

ਅਗਲੇ ਹਫਤੇ Joe Biden ਕਵਾਡ ਸਿਖਰ ਸੰਮੇਲਨ…

13 ਸਤੰਬਰ 2024 : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫਤੇ ਡੇਲਾਵੇਅਰ ਸਥਿਤ ਅਪਣੀ ਰਿਹਾਇਸ਼ ’ਤੇ ਕਵਾਡ ਨੇਤਾਵਾਂ ਦੇ ਚੌਥੇ…

ਉੱਤਰ ਕੋਰੀਆ ਨੇ ਦੇਸ਼ ’ਚ…

North Korea : ਉੱਤਰੀ ਕੋਰੀਆ ਦੇ ਸਰਕਾਰੀ…

ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ…

ਹਨੋਈ, 7 ਸਤੰਬਰ : ਚੱਕਰਤਾਵੀ ਤੂਫਾਨ ‘ਯਾਗੀ’…

ਅਮਰੀਕਾ ‘ਚ ਰਾਹੁਲ ਗਾਂਧੀ ਨੇ…

ਦਿੱਲੀ, 10 ਸਤੰਬਰ 2024: ਅਮਰੀਕਾ ਦੌਰੇ ‘ਤੇ…

Our Facebook

Social Counter

  • 42722 posts
  • 0 comments
  • 0 fans