Menu

ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਕਾਨੂੰਨ ‘ਚ ਹੋ ਸਕਦਾ ਵੱਡਾ ਬਦਲਾਅ

ਚੰਡੀਗੜ੍ਹ, 10 ਅਗਸਤ – ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨ੍ਹਾਂ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਸਬੰਧੀ ਅਗਲੀ ਕੈਬਨਿਟ ਮੀਟਿੰਗ  ਵਿਚ ਇਹ ਏਜੰਡਾ ਲਿਆਉਣ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਮਾਨ  ਨੇ ਪਿਛਲੇ ਦਿਨੀਂ ਇਸ ਮਾਮਲੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਹੈ। ਭਗਵੰਤ ਮਾਨ  ਨੇ ਪੇਂਡੂ ਵਿਕਾਸ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ ਅਤੇ ਪਿੰਡਾਂ ‘ਚੋਂ ਸਿਆਸੀ ਧੜੇਬੰਦੀ ਘਟਾਉਣ ਲਈ ਪੰਚਾਇਤੀ ਚੋਣਾਂ ‘ਚੋਂ ਪਾਰਟੀ ਚੋਣ ਨਿਸ਼ਾਨ ਆਊਟ ਕਰਨ ਦੀ ਵਿਉਂਤ ਬਣਾਈ ਹੈ। ਬੀਤੇ ਇੱਕ ਹਫ਼ਤੇ ਤੋਂ ਇਸ ਦਿਸ਼ਾ ਵੱਲ ਪੰਜਾਬ ਸਰਕਾਰ ਕਦਮ ਵਧਾ ਰਹੀ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਚਾਰ ਦਿਨ ਪਹਿਲਾਂ ਹੀ ਆਪਣਾ ਪੱਖ ਰੱਖਿਆ ਹੈ ਕਿ ਪੰਜਾਬ ਪੰਚਾਇਤੀ ਰਾਜ ਰੂਲਜ਼ 1994  ਦੀ ਧਾਰਾ 12 ਅਨੁਸਾਰ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾ ਸਕਦੀਆਂ ਹਨ। ਹੁਣ ਸਰਕਾਰ ਧਾਰਾ 12 ਵਿਚ ਸੋਧ ਕਰਨ ਦੇ ਰੌਂਅ ਵਿਚ ਹੈ ਤਾਂ ਜੋ ਪੇਂਡੂ ਸੰਸਥਾਵਾਂ ‘ਚੋਂ ਸਿਆਸੀ ਦਖ਼ਲ ਨੂੰ ਘਟਾਇਆ ਜਾ ਸਕੇ।

ਸੂਤਰਾਂ ਮੁਤਾਬਕ ਪੰਜਾਬ ਚੋਣ ਕਮਿਸ਼ਨ ਅਤੇ ਕਾਨੂੰਨੀ ਮਸ਼ੀਰ ਨੇ ਵੀ ਇਸ ਸੋਧ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਮੰਨਣਾ ਹੈ ਕਿ ਪਾਰਟੀ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਲੜੇ ਜਾਣ ਨਾਲ ਪਿੰਡਾਂ ਵਿਚ ਸਿਆਸੀ ਧੜੇਬੰਦੀ ਵਧਦੀ ਹੈ ਅਤੇ ਫੰਡ ਅਣਵਰਤੇ ਵੀ ਰਹਿ ਜਾਂਦੇ ਹਨ। ਇਸ ਤਰ੍ਹਾਂ ਨਾਲ ਪਿੰਡਾਂ ਵਿਚ ਧੜੇਬੰਦੀ ਤੇ ਕਤਾਰਬੰਦੀ ਵਧਦੀ ਹੈ ਅਤੇ ਪੰਚਾਇਤਾਂ ਦਾ ਕੋਰਮ ਪੂਰਾ ਹੋਣ ਦੀ ਮੁਸ਼ਕਲ ਬਣ ਜਾਂਦੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਮੌਨਸੂਨ ਇਜਲਾਸ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ ਜਿਸ ਵਿਚ ਪੰਜਾਬ ਪੰਚਾਇਤੀ ਰਾਜ ਰੂਲਜ਼ ਦੀ ਧਾਰਾ 12 ਵਿਚ ਸੋਧ ਨੂੰ ਰੱਖਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ (Punjab Govt) ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਉਣ ਦੇ ਰੋਅ ਵਿਚ ਹੈ ਅਤੇ ਇਸ ਲਿਹਾਜ਼ ਨਾਲ ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਹਨ। ਪੰਜਾਬ ਵਿਚ 13241 ਪੰਚਾਇਤਾਂ ਹਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans