21 ਅਗਸਤ 2024-ਪੰਜਾਬ ਦੇ ਕਈ ਕਿਸਾਨ ਆਗੂਆਂ ਨੂੰ ਵਿਦੇਸ਼ਾਂ ਤੋਂ ਫਡਿੰਗ ਮਿਲ ਰਹੀ ਹੈ। ਕਿਸਾਨ ਆਪਣੇ ਖੇਤਾਂ ਵਿੱਚ ਵਿਅਸਤ ਹਨ।ਇਹ ਗੱਲ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਹੀ ਹੈ । ਉਹ ਰਾਜਸਥਾਨ ਵਿੱਚ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸੰਸਦ ਦੇ ਅੰਦਰ ਦੋ ਵਾਰ ਰਾਹੁਲ ਗਾਂਧੀ ਨੂੰ ਮਿਲ ਚੁੱਕੇ ਹਨ। ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਵਿੱਚ ਤੁਹਾਡੀ ਸਰਕਾਰ ਹੈ। ਤੁਹਾਨੂੰ ਇਹ ਜਾਂਚ ਕਰਵਾਉਣੀ ਚਾਹੀਦੀ ਹੈ।