ਸ਼ੰਭੂ, 22 ਅਗਸਤ -ਸ਼ੰਭੂ ਬਾਰਡਰ ਉੱਪਰ ਕਿਸਾਨ ਸੰਗਠਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ 25 ਦੇ ਕਰੀਬ ਕਿਸਾਨ ਦੀ ਮੌਤ ਹੋ ਚੁੱਕੀ ਹੈ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਿਸ ਨਾਲ ਗਿਣਤੀ ਵੱਧ ਕੇ ਗਿਣਤੀ ਹੁਣ 26 ਪਹੁੰਚ ਗਈ ਹੈ। ਅੱਜ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 60 ਸਾਲ ਪਿੰਡ ਘੋੜੇਨਾਬ, ਬਲਾਕ ਲਹਿਰਾ, ਜ਼ਿਲ੍ਹਾ ਸੰਗਰੂਰ BKU ਅਜ਼ਾਦ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।