ਸੰਭੂ, 22 ਅਗਸਤ : ਵੀਰਵਾਰ ਯਾਨੀਕਿ ਅੱਜ 22 ਅਗਸਤ ਨੂੰ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਵਿਰੁੱਧ ਹਰਿਆਣਾ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਸ਼ੰਭੂ ਸਰਹੱਦ ਫਿਲਹਾਲ ਬੰਦ ਰਹੇਗੀ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਦੀ ਰਿਪੋਰਟ ਸੁਪਰੀਮ ਕੋਰਟ ਨੂੰ ਦਿੱਤੀ। ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗ ਜਾਰੀ ਰੱਖਣ ਲਈ ਕਿਹਾ ਹੈ।