ਚੰਡੀਗੜ੍ਹ, 24 ਸਤੰਬਰ : ਪੰਜਾਬ ਦੀ ਖਰੜ ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਨੇ ਮੁਹਾਲੀ ‘ਚ ਤਾਇਨਾਤ ਸੀਆਈਏ ਇੰਚਾਰਜ ਖਰੜ ਸ਼ਿਵ ਕੁਮਾਰ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀ ਅਮਰਦੀਪ ਸਿੰਘ ਬਰਾੜ, ਡੀਐੱਸਪੀ ਗੁਰਸ਼ੇਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦਿੱਤੀ। ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਦੱਸਿਆ ਕਿ ਜੈਮਰ ਲਗਾਉਣ ਲਈ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੇ ਜਿਹੜੀ ਇਜਾਜ਼ਤ ਮੰਗੀ ਸੀ, ਉਹ ਦੇ ਦਿੱਤੀ ਗਈ ਹੈ।