Menu

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ 26 ਸਤੰਬਰ : ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਜਲੰਧਰ ਵਿਖੇ ਰੈਲੀ ਕਰਨ, 15 ਅਕਤੂਬਰ ਨੂੰ ਸਮੂਹ ਪੰਜਾਬ ਦੇ ਬੱਸ ਅੱਡੇ ਬੰਦ ਕਰਨ, 18 ਅਕਤੂਬਰ ਨੂੰ ਗੇਟ ਰੈਲੀਆਂ ਕਰਨ ਅਤੇ 21 ਅਕਤੂਬਰ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁਲਾਜ਼ਮਾਂ ਦੀਆਂ ਮੰਗਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਤੇ ਬਰਾਬਰ ਤਨਖਾਹ, ਸਰਕਾਰੀ ਬੱਸਾਂ ਦੀ ਘਾਟ ਨੂੰ ਪੂਰਾ ਕਰਨਾ, ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਬੰਦ ਕਰਨਾ, ਪ੍ਰਾਈਵੇਟ ਟਰਾਂਸਪੋਰਟ ਮਾਫੀਆ ਬਾਰੇ ਜਾਣਕਾਰੀ ਦੇਣਾ ਆਦਿ ਸ਼ਾਮਲ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹੋਰ ਅਧਿਕਾਰੀਆਂ ਨੇ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਚਲਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ। ਸਰਕਾਰ ਨਵੀਆਂ ਬੱਸਾਂ ਨਹੀਂ ਲਿਆ ਰਹੀ ਜਦਕਿ 400 ਤੋਂ ਵੱਧ ਬੱਸਾਂ ਪੁਰਾਣੀਆਂ ਹੋ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀ ਆਬਾਦੀ ਦੇ ਹਿਸਾਬ ਨਾਲ ਦਸ ਹਜ਼ਾਰ ਸਰਕਾਰੀ ਬੱਸਾਂ ਦੀ ਲੋੜ ਹੈ ਪਰ ਬੱਸਾਂ ਦੀ ਘਾਟ ਏਨੀ ਜ਼ਿਆਦਾ ਹੈ ਕਿ ਬੱਸਾਂ ਨੂੰ ਓਵਰਲੋਡ ਕਰਕੇ ਚਲਾਉਣਾ ਪੈਂਦਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸੂਬਾ ਸਰਕਾਰ ਨਾਲ ਗੱਲ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਨਿਕਲ ਰਿਹਾ। ਮੁਲਾਜ਼ਮਾਂ ਨੇ ਅਲਟੀਮੇਟਮ ਦਿੱਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਕੀਤਾ ਜਾਵੇਗਾ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans