Menu

ਸ਼ੀਆ-ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਮੁੜ ਹੋਈ ਝੜਪ, 36 ਦੀ ਮੌਤ, 80 ਤੋਂ ਵੱਧ ਜ਼ਖਮੀ

ਸ਼ੀਆ-ਸੁੰਨੀ 27 ਸਤੰਬਰ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲ੍ਹੇ ‘ਚ ਸ਼ੀਆ ਤੇ ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ ‘ਚ ਘੱਟੋ-ਘੱਟ 36 ਲੋਕ ਮਾਰੇ ਗਏ ਹਨ। 80 ਤੋਂ ਵੱਧ ਲੋਕ ਜ਼ਖਮੀ ਹਨ। ਸਮਾਚਾਰ ਏਜੰਸੀ ਏਪੀ ਦੇ ਮੁਤਾਬਕ, 5 ਦਿਨਾਂ ਤੋਂ ਦੋ ਭਾਈਚਾਰਿਆਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਕੁਰੱਮ ਵਿੱਚ ਤਾਇਨਾਤ ਇੱਕ ਅਧਿਕਾਰੀ ਨੇ ਦੱਸਿਆ ਕਿ ਲੜਾਈ ਵਿੱਚ ਕਈ ਘਰ ਸੜ ਗਏ ਹਨ।

ਹਿੰਸਾ ਨੂੰ ਖ਼ਤਮ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਹੁਣ ਤੱਕ ਅਸਫ਼ਲ ਸਾਬਤ ਹੋਈਆਂ ਹਨ। ਰਿਪੋਰਟਾਂ ਮੁਤਾਬਕ, ਪਿਛਲੇ ਕੁਝ ਸਾਲਾਂ ‘ਚ ਕੁਰੱਮ ‘ਚ ਕਈ ਵਾਰ ਸ਼ੀਆ-ਸੁੰਨੀ ਝਗੜੇ ਹੋ ਚੁੱਕੇ ਹਨ। ਸੁੰਨੀ ਭਾਈਚਾਰੇ ਨੂੰ ਸਰਹੱਦ ਪਾਰੋਂ ਅਫਗਾਨ ਕਬੀਲਿਆਂ ਤੋਂ ਸਮਰਥਨ ਮਿਲਦਾ ਹੈ। ਜੁਲਾਈ ਵਿੱਚ ਵੀ ਦੋ ਭਾਈਚਾਰਿਆਂ ਵਿੱਚ ਜ਼ਮੀਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ ਜਿਸ ਵਿੱਚ 50 ਤੋਂ ਵੱਧ ਲੋਕ ਮਾਰੇ ਗਏ ਸਨ।

ਇਸ ਝਗੜੇ ਦੀ ਜੜ੍ਹ 30 ਏਕੜ ਜ਼ਮੀਨ ਹੈ। ਕੁਰੱਮ ਜ਼ਿਲ੍ਹੇ ਦੇ ਪਿੰਡ ਬੁਸ਼ਹਿਰਾ ਵਿੱਚ ਦੋ ਕਬੀਲਿਆਂ ਵਿੱਚ ਮਾਲਕੀ ਹੱਕ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਅਗਸਤ ਵਿੱਚ ਅਧਿਕਾਰੀਆਂ ਨੇ ਕਬਾਇਲੀ ਭਾਈਚਾਰੇ ਦੇ ਜਿਰਗਾ ਦੇ ਬਜ਼ੁਰਗਾਂ ਨਾਲ ਮਿਲ ਕੇ ਦੋਵਾਂ ਭਾਈਚਾਰਿਆਂ ਵਿੱਚ ਸਮਝੌਤਾ ਕਰਵਾਇਆ, ਜਿਸ ਤੋਂ ਬਾਅਦ ਕੁਝ ਸਮੇਂ ਲਈ ਵਿਵਾਦ ਸ਼ਾਂਤ ਹੋ ਗਿਆ।

ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਸੁੰਨੀ ਮਿਦਗੀ ਅਤੇ ਸ਼ੀਆ ਮਲੀਖੇਲ ਭਾਈਚਾਰਿਆਂ ਵਿਚਾਲੇ ਵਿਵਾਦ 2007 ‘ਚ ਸ਼ੁਰੂ ਹੋਇਆ ਸੀ। ਉਦੋਂ ਵੀ ਹਿੰਸਾ ਦੀਆਂ ਘਟਨਾਵਾਂ ਹੋਈਆਂ ਸਨ। ਪਿਛਲੇ ਸਾਲ ਜੁਲਾਈ ਵਿੱਚ ਵੀ ਝਗੜਾ ਹੋਇਆ ਸੀ, ਜਿਸ ਵਿੱਚ ਕਈ ਲੋਕ ਮਾਰੇ ਗਏ ਸਨ।

ਜੁਲਾਈ 2023 ‘ਚ ਦੋਵਾਂ ਧਿਰਾਂ ਵਿਚਾਲੇ ਲੜਾਈ ਰੁਕਣ ਤੋਂ ਬਾਅਦ ਦੋਵਾਂ ਵਿਚਾਲੇ ਸਮਝੌਤਾ ਹੋਇਆ ਸੀ। ਇਹ ਤੈਅ ਹੋਇਆ ਕਿ ਇਹ ਜ਼ਮੀਨ ਕਿਸ ਦੀ ਹੈ, ਸਰਕਾਰ ਤੈਅ ਕਰੇਗੀ। ਦੋਵਾਂ ਧਿਰਾਂ ਨੂੰ ਜ਼ਮੀਨੀ ਵਿਵਾਦਾਂ ਨੂੰ ਸੁਲਝਾਉਣ ਵਾਲੇ ਭੂਮੀ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ, ਇਸ ਤੋਂ ਬਾਅਦ ਕਮਿਸ਼ਨ ਨੇ ਆਪਣਾ ਫੈਸਲਾ ਦਿੰਦਿਆਂ ਇਹ ਜ਼ਮੀਨ ਸ਼ੀਆ ਭਾਈਚਾਰੇ ਨੂੰ ਦਿੱਤੀ। ਪਰ ਇੱਕ ਸਾਲ ਬਾਅਦ ਇਸ ਨੂੰ ਲੈ ਕੇ ਵਿਵਾਦ ਫਿਰ ਸ਼ੁਰੂ ਹੋ ਗਿਆ। ਜੁਲਾਈ 2024 ‘ਚ ਜ਼ਮੀਨੀ ਵਿਵਾਦ ‘ਤੇ ਗੱਲਬਾਤ ਚੱਲ ਰਹੀ ਸੀ, ਜਦੋਂ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਦੋਹਾਂ ਭਾਈਚਾਰਿਆਂ ਵਿਚਾਲੇ ਖੂਨੀ ਟਕਰਾਅ ਸ਼ੁਰੂ ਹੋ ਗਿਆ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans