Menu

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਪ੍ਰਗਟਾਈ।

ਵਿਭਾਗ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ  ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਸਾਡਾ ਟੀਚਾ ਸੂਬੇ ਵਿੱਚੋਂ ਕੱਢੇ ਜਾਣ ਵਾਲੇ ਖਣਿਜਾਂ ਦਾ ਮੁਕੰਮਲ ਲੇਖਾ-ਜੋਖਾ ਯਕੀਨੀ ਬਣਾਉਣਾ ਹੈ ਅਤੇ ਕਾਰਜ-ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਂਦਿਆਂ ਵੱਧ ਤੋਂ ਵੱਧ ਮਾਲੀਆ ਜੁਟਾਉਣਾ ਹੈ।

ਇਨ੍ਹਾਂ ਨਵੇਂ ਪ੍ਰਾਜੈਕਟਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਇੱਕ ਅਜਿਹੀ ਠੋਸ ਰੂਪ-ਰੇਖਾ ਲਾਗੂ ਕਰਾਂਗੇ ਜਿਸ ਨਾਲ ਸਿਰਫ਼ ਕੱਚੇ/ਪ੍ਰੋਸੈਸਡ ਖਣਿਜਾਂ ਦੀ ਸਹੀ ਟ੍ਰੈਕਿੰਗ ਅਤੇ ਰਿਕਾਰਡਿੰਗ ਦੀ ਸਹੂਲਤ ਮਿਲੇਗੀ ਅਤੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਮਾਲੀਆ ਜੁਟਾਉਣ ਦੀ ਨੀਤੀ ਅਨੁਸਾਰ ਵਿੱਤੀ ਅਖੰਡਤਾ ਕਾਇਮ ਰੱਖਣ ਅਤੇ ਪੰਜਾਬ ਦੇ ਆਰਥਿਕ ਟੀਚਿਆਂ ਨੂੰ ਪੂਰਾ ਕਰਨ ਲਈ ਬਹੁਤ ਅਹਿਮ ਹੈ।

ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ  ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੜਾਅਵਾਰ ਅਤੇ ਯੋਜਨਾਬੱਧ ਢੰਗ ਨਾਲ ਤਕਨੀਕਾਂ ਨੂੰ ਲਾਗੂ ਕਰਕੇ ਸਾਰੀਆਂ ਨੀਤੀਆਂ ਵਿੱਚ ਸੋਧ ਕੀਤੀ ਜਾ ਰਹੀ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਿਭਾਗ ਮੌਜੂਦਾ ਪ੍ਰਣਾਲੀ ਵਿੱਚ ਤਕਨੀਕੀ ਸੋਧਾਂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਦੇ ਪਹਿਲੇ ਪੜਾਅ ਤਹਿਤ ਜਨਤਕ-ਨਿੱਜੀ ਭਾਗੀਦਾਰੀ (ਪੀ.ਪੀ.ਪੀ.) ਆਧਾਰ ‘ਤੇ ਭਾਰ-ਤੋਲਕ ਕੰਡੇ ਸਥਾਪਿਤ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਸਬੰਧੀ 12 ਬਹੁ-ਰਾਸ਼ਟਰੀ ਕੰਪਨੀਆਂ ਨੇ ਖਣਨ ਅਤੇ ਭੂ-ਵਿਗਿਆਨ ਵਿਭਾਗ ਨਾਲ ਭਾਈਵਾਲੀ ਕਰਨ ‘ਚ ਦਿਲਚਸਪੀ ਦਿਖਾਈ ਹੈ। ਚੰਡੀਗੜ੍ਹ ਵਿਖੇ ਕਰਵਾਈ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਉੱਚ ਤਕਨੀਕੀ ਲਾਈਵ ਕਵਰੇਜ ਸਮਰੱਥਾਵਾਂ ਨਾਲ ਲੈਸ ਛੇ ਫਲਾਇੰਗ ਟੀਮਾਂ ਦੇ ਗਠਨ ਦਾ ਵੀ ਐਲਾਨ ਕੀਤਾ ਜਿਸ ਦੀ ਨਿਗਰਾਨੀ ਸਰਕਾਰ ਦੇ ਮੁੱਖ ਦਫ਼ਤਰ ਵੱਲੋਂ ਕੀਤੀ ਜਾਵੇਗੀ।

ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਪ੍ਰੋਸੈਸਡ ਸਮੱਗਰੀ ਨੂੰ ਨਿਯਮਤ ਕਰਨ ਲਈ ਵਿਆਪਕ ਕਦਮ ਚੁੱਕਦਿਆਂ ਵਿਭਾਗ ਨੇ ਪੀ.ਪੀ.ਪੀ. ਅਧਾਰ ‘ਤੇ ਲਗਭਗ 101 ਰਣਨੀਤਕ ਥਾਵਾਂ ‘ਤੇ ਕੰਡੇ, ਬੂਮ ਬੈਰੀਅਰ, ਐਡਵਾਂਸਡ ਕੈਮਰਾ ਸਿਸਟਮ (ਏ.ਐਨ.ਪੀ.ਆਰ/ਪੀ.ਟੀ.ਜੈਡ/ਆਈ.ਪੀ/ਵੈਰੀਫੋਕੋਲ), ਪ੍ਰੀਪੇਡ ਸਹੂਲਤਾਂ ਵਾਲੇ ਆਰ.ਐਫ.ਆਈ.ਡੀ ਰੀਡਰ ਅਤੇ ਆਰ.ਐਫ.ਆਈ.ਡੀ ਟੈਗ ਲਗਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਰੱਸ਼ਰ ਯੂਨਿਟਾਂ ਤੋਂ ਪ੍ਰੋਸੈਸਡ ਸਮੱਗਰੀ ਦਾ ਲੇਖਾ-ਜੋਖਾ ਕਰਨ ਸਬੰਧੀ ਮੌਜੂਦਾ ਪ੍ਰਣਾਲੀ ਵਿਚਲੀਆਂ ਕਮੀਆਂ ਨੂੰ ਦੂਰ ਕਰਨਾ ਸ਼ਾਮਲ ਹੈ।

ਇਸ ਅਗਾਂਹਵਧੂ ਪਹੁੰਚ ਤਹਿਤ ਵੱਖ-ਵੱਖ ਆਈ.ਟੀ. ਕੰਪਨੀਆਂ ਅਤੇ ਫਰਮਾਂ ਨੇ ਵਿਭਾਗ ਦੇ ਸੰਚਾਲਨ ਵਿੱਚ ਕੁਸ਼ਲਤਾ ਵਧਾਉਣ ਲਈ ਕਈ ਤਰ੍ਹਾਂ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਉਪਾਵਾਂ ਸਮੇਤ ਨਿਗਰਾਨੀ ਅਤੇ ਪ੍ਰਬੰਧਨ ਗਤੀਵਿਧੀਆਂ ਨਾਲ ਸਬੰਧਤ ਆਪਣੇ ਪ੍ਰਸਤਾਵ ਪੇਸ਼ ਕੀਤੇ ਹਨ।

ਖਣਨ ਅਤੇ ਭੂ-ਵਿਗਿਆਨ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਨ੍ਹਾਂ ਉਪਾਵਾਂ ਨਾਲ ਪੰਜਾਬ ਨੇ ਖਣਨ ਖੇਤਰ ਵਿੱਚ ਸੋਧ ਕਰਨ ਲਈ ਤਕਨਾਲੌਜੀ ਅਤੇ ਪਾਰਦਰਸ਼ਤਾ ਦਾ ਲਾਹਾ ਲੈਣ ਸਬੰਧੀ ਆਪਣੀ ਉਤਸੁਕਤਾ ਪ੍ਰਗਟ ਕੀਤੀ ਹੈ ਜਿਸ ਨਾਲ ਕਾਰਜ-ਪ੍ਰਣਾਲੀ ਵਿੱਚ ਵਧੇਰੇ ਜਵਾਬਦੇਹੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਵੇਗਾ।

ਗੋਇਲ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ, ਮਾਲੀਆ ਜੁਟਾਉਣ, ਮੌਜੂਦਾ ਨੀਤੀਆਂ ਨੂੰ ਠੋਸ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਵਿੱਚ ਅਤਿ-ਆਧੁਨਿਕ ਤਕਨਾਲੌਜੀਆਂ ਨੂੰ ਤੇਜ਼ੀ ਨਾਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ  ਗੁਰਕਿਰਤ ਕਿਰਪਾਲ ਸਿੰਘ, ਖਣਨ ਵਿਭਾਗ ਦੇ ਡਾਇਰੈਕਟਰ  ਅਭਿਜੀਤ ਕਪਲਿਸ਼ ਅਤੇ ਚੀਫ਼ ਇੰਜੀਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਵੀ ਮੌਜੂਦ ਸਨ।

JCB ਖੱਡ ਵਿੱਚ ਡਿੱਗੀ, ਡਰਾਈਵਰ ਸਮੇਤ ਦੋ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ  ਧਾਲੀ ਥਾਣਾ ਖੇਤਰ ਦੇ ਅਧੀਨ ਜਵਾਲਾ ਮਾਤਾ ਮੰਦਰ ਦੇ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

ਗੈਂਗਸਟਰ ਲਾਰੈਂਸ ਦਾ ਜੇਲ ‘ਚ…

ਦਿੱਲੀ, 19 ਅਪ੍ਰੈਲ  : ਗੈਂਗਸਟਰ ਲਾਰੈਂਸ ਬਿਸ਼ਨੋਈ…

Listen Live

Subscription Radio Punjab Today

Subscription For Radio Punjab Today

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ ਦੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ ਯੁਨੀਵਰਸਿਟੀ ਵਿਚ ਇਕ ਸਥਾਨਕ ਪੁਲਿਸ ਅਫਸਰ ਦੇ ਪੁੱਤਰ ਵੱਲੋਂ ਕੀਤੀ ਗੋਲੀਬਾਰੀ ਵਿਚ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

ਰੂਸ ਨੇ ਤਾਲਿਬਾਨ ’ਤੇ ਲੱਗੀ…

Russia lifts two-decade-old ban on Taliban : ਰੂਸ ਨੇ…

Our Facebook

Social Counter

  • 47324 posts
  • 0 comments
  • 0 fans