ਫ਼ਿਰੋਜ਼ਪੁਰ , 2 ਅਕਤੂਬਰ- ਜ਼ੀਰਾ ਕਸਬੇ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਵਿੱਚ ਝੜਪ ਹੋ ਗਈ। ਇਸ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੇ 700 ਦੇ ਕਰੀਬ ਅਣਪਛਾਤਿਆਂ ਖ਼ਿਲਾਫ਼ ਐਫ.ਆਈ.ਆਰ. ਇਹ ਐਫਆਈਆਰ ਮੰਗਲਵਾਰ ਦੇਰ ਰਾਤ ਦਰਜ ਕੀਤੀ ਗਈ ਸੀ।
ਹੁਣ ਪੁਲਿਸ ਮੀਡੀਆ ਫੁਟੇਜ ਅਤੇ ਸੀਸੀਟੀਵੀ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰੇਗੀ। ਦੱਸ ਦੇਈਏ ਕਿ ਉਕਤ ਮਾਮਲਾ ਇੰਨਾ ਵੱਧ ਗਿਆ ਸੀ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਕਿਹਾ- ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਘਟਨਾ ਵਿੱਚ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਗੰਭੀਰ ਜ਼ਖ਼ਮੀ ਹੋ ਗਏ ਸਨ। ਜਿਸ ਦੀਆਂ ਕੁਝ ਫੋਟੋਆਂ ਵੀਡੀਓਜ਼ ਵੀ ਸਾਹਮਣੇ ਆਈਆਂ ਸਨ, ਜਿਸ ‘ਚ ਉਹ ਖੂਨ ਨਾਲ ਲੱਥਪੱਥ ਭੀੜ ਦੇ ਵਿਚਕਾਰ ਖੜ੍ਹੇ ਨਜ਼ਰ ਆ ਰਹੇ ਸਨ। ਇਹ ਟਕਰਾਅ ਜ਼ੀਰਾ ਸ਼ਹਿਰ ਦੇ ਕਲਾਰਕ ਟਾਵਰ ਵਿਖੇ ਹੋਇਆ। ਇਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਹੈੱਡਕੁਆਰਟਰ ਤੋਂ ਹੋਰ ਫੋਰਸ ਮੰਗਵਾਈ ਗਈ। ਦੱਸ ਦਈਏ ਕਿ ਇਸ ਮਾਮਲੇ ‘ਚ ਨਾਮਜ਼ਦਗੀ ਭਰਨ ਲਈ ਪਹੁੰਚੀਆਂ ਦੋਵਾਂ ਧਿਰਾਂ ਨੇ ਪਥਰਾਅ ਕੀਤਾ ਅਤੇ ਗੋਲੀਆਂ ਵੀ ਚਲਾਈਆਂ।
ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਨੂੰ ਇੱਕ ਪਿੰਡ ਦੇ ਕਾਂਗਰਸੀ ਸਮਰਥਕ ਆਪਣੇ ਦੋਸਤਾਂ ਨਾਲ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਭਰਨ ਲਈ ਜ਼ੀਰਾ ਚੋਣ ਅਧਿਕਾਰੀ ਦੇ ਦਫ਼ਤਰ ਪੁੱਜੇ ਸਨ। ਇਸ ਦੌਰਾਨ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਸ਼ੁਰੂ ਹੋ ਗਈ। ਕੁਝ ਦੇਰ ਵਿਚ ਹੀ ਇਕ ਧਿਰ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।