ਅੰਮ੍ਰਿਤਸਰ, 2 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਹਨ। ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ‘ਤੇ ਸਪੱਸ਼ਟੀਕਰਨ ਦਿੱਤਾ ਹੈ।