Menu

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ,ਸੁਰੱਖਿਆ ਏਜੰਸੀਆਂ ਚੌਕਸ

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਦੇ ਸੀਪੀਆਰਓ ਕੈਪਟਨ ਸ਼ਸ਼ੀ ਕਿਰਨ ਨੇ ਕਿਹਾ, “ਹਨੂੰਮਾਨਗੜ੍ਹ ਦੇ ਰੇਲਵੇ ਅਧਿਕਾਰੀ ਨੂੰ 1 ਅਕਤੂਬਰ ਦੀ ਸ਼ਾਮ ਨੂੰ ਇੱਕ ਪੱਤਰ ਮਿਲਿਆ ਸੀ।

ਜਿਸ ‘ਚ ਬਦਮਾਸ਼ਾਂ ਨੇ ਪੱਤਰ ‘ਚ ਇਨ੍ਹਾਂ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਦੱਸਿਆ ਗਿਆ ਕਿ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਦੀ ਤੁਰੰਤ ਤਲਾਸ਼ੀ ਲਈ ਗਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਹਨੂੰਮਾਨਗੜ੍ਹ ਜੀਆਰਪੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ ਕਿ ਰੇਲਵੇ ਸਟੇਸ਼ਨਾਂ ‘ਤੇ ਰੇਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਬੀਕਾਨੇਰ ਰੇਲਵੇ ਸਟੇਸ਼ਨ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕਰ ਰਹੀ ਹੈ। ਸਾਰੇ ਅੱਠ ਰੇਲਵੇ ਸਟੇਸ਼ਨਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਨ੍ਹਾਂ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪੁਲਿਸ ਅਤੇ ਜੀਆਰਪੀ ਪੁਲਿਸ ਦੇ ਨਾਲ-ਨਾਲ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਜਾ ਰਹੇ ਹਨ। ਡਾਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।

ਬੀਕਾਨੇਰ ਡੀਆਰਐਮ ਦਫ਼ਤਰ ਦੇ ਪੀਆਰਓ ਡੀ.ਕੁਮਾਵਤ ਨੇ ਦੱਸਿਆ ਕਿ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਖੁਦ ਨੂੰ ਜੈਸ਼-ਏ-ਮੁਹੰਮਦ ਦੇ ਜੰਮੂ-ਕਸ਼ਮੀਰ ਦਾ ਏਰੀਆ ਕਮਾਂਡਰ ਮੁਹੰਮਦ ਸਲੀਮ ਅੰਸਾਰੀ ਦੱਸਿਆ ਹੈ। ਪੱਤਰ ਵਿੱਚ ਰਾਜਸਥਾਨ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਹਨੂੰਮਾਨਗੜ੍ਹ ਸਟੇਸ਼ਨ ਸੁਪਰਡੈਂਟ ਨੂੰ ਡਿਪਟੀ ਸੁਪਰਡੈਂਟ ਜਗਤ ਨਰਾਇਣ ਦੇ ਨਾਂ ਦਾ ਇੱਕ ਪੀਲਾ ਲਿਫ਼ਾਫ਼ਾ ਮਿਲਿਆ। ਇਸ ‘ਤੇ ਡਾਕ ਟਿਕਟ ਲੱਗੀ ਹੋਈ ਸੀ। ਜਦੋਂ ਸਟੇਸ਼ਨ ਸੁਪਰਡੈਂਟ ਨੇ ਚਿੱਠੀ ਖੋਲ੍ਹੀ ਤਾਂ ਗੋਲ ਟਿਕਟ ‘ਤੇ ਪੋਸਟ ਆਫਿਸ ਕੋਡ 14440 ਅਤੇ ਪੰਜਾਬੀ ‘ਚ ਕੁਝ ਲਿਖਿਆ ਹੋਇਆ ਸੀ।

ਦੱਸਿਆ ਗਿਆ ਕਿ ਪੱਤਰ ‘ਤੇ ਹਨੂੰਮਾਨਗੜ੍ਹ ਡਾਕਘਰ ਦੀ 30 ਸਤੰਬਰ ਦੀ ਮੋਹਰ ਲੱਗੀ ਹੋਈ ਸੀ। ਚਿੱਠੀ ‘ਚ ਕਿਹਾ ਗਿਆ ਹੈ, ”ਹੇ ਭਗਵਾਨ, ਮੈਨੂੰ ਮਾਫ ਕਰ ਦਿਓ, ਅਸੀਂ ਜੰਮੂ-ਕਸ਼ਮੀਰ ‘ਚ ਮਾਰੇ ਜਾ ਰਹੇ ਆਪਣੇ ਜੇਹਾਦੀਆਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ। ਅਸੀਂ 30 ਅਕਤੂਬਰ ਨੂੰ ਜੈਪੁਰ, ਜੋਧਪੁਰ, ਅਲਵਰ, ਬੀਕਾਨੇਰ, ਸ਼੍ਰੀਗੰਗਾਨਗਰ, ਬੂੰਦੀ, ਉਦੈਪੁਰ, ਜੈਪੁਰ ਡਿਵੀਜ਼ਨ ਅਤੇ ਐਮਪੀ ਰੇਲਵੇ ਸਟੇਸ਼ਨਾਂ ‘ਤੇ ਬੰਬ ਸੁੱਟਾਂਗੇ। 2 ਨਵੰਬਰ ਨੂੰ ਉਜੈਨ ਦੇ ਮਹਾਕਾਲ ਮੰਦਰ, ਕਈ ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਬੰਬ ਸੁੱਟੇ ਜਾਣਗੇ। ਅਸੀਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਨੂੰ ਖੂਨ ਨਾਲ ਰੰਗਾਂਗੇ। ਜੈਸ਼-ਏ-ਮੁਹੰਮਦ, ਖੁਦਾ ਹਾਫਿਜ਼।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans