ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਰਾਲੀ ਸਾੜਨ ਵਧੇ ਪ੍ਰਦੂਸ਼ਣ ‘ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ| ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਪ੍ਰਭਾਵਿਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਦੀਆਂ ਮੀਟਿੰਗ ਸੱਦੀ ਜਾਵੇ ਤਾਂ ਕਿ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ|
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਕਿਸਾਨ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੇ ਢੁੱਕਵੇਂ ਪ੍ਰਬੰਧਾਂ ਸਬੰਧੀ ਮੁਆਵਜ਼ਾ ਦਿੱਤਾ ਜਾਵੇ|