ਲੁਧਿਆਣਾ, 9 ਅਕਤੂਬਰ -ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਦੋਸ਼ੀ ਨੇ ਪਹਿਲਾਂ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿਤਾ।ਇਸ ਘਟਨਾ ’ਚ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਲੁਧਿਆਣਾ ਦੇ ਮੋਤੀ ਨਗਰ ਥਾਣੇ ਦੀ ਪੁਲਿਸ ਮੌਕੇ ’ਤੇ ਜਾਂਚ ਲਈ ਪਹੁੰਚੀ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੇ ਸ਼ੇਰਪੁਰ ਦੇ ਰਣਜੀਤ ਨਗਰ ਸਥਿਤ ਫ਼ੌਜੀ ਕਲੋਨੀ ਵਿੱਚ ਮੰਗਲਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫੌਜੀ ਕਾਲੋਨੀ ‘ਚ ਇਕ ਲੜਕੀ ਕੁਆਰਟਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਲੜਕੀ ਨੂੰ ਆਪਣੇ ਕਮਰੇ ‘ਚ ਲੈ ਗਿਆ ਸੀ। ਘਟਨਾ ਤੋਂ ਬਾਅਦ ਦੋਸ਼ੀ ਲੜਕੀ ਨੂੰ ਕੁਆਰਟਰ ਦੀ ਤੀਜੀ ਮੰਜ਼ਿਲ ‘ਤੇ ਲੈ ਗਿਆ ਅਤੇ ਉਥੋਂ ਹੇਠਾਂ ਸੁੱਟ ਦਿੱਤਾ।
ਜਿਵੇਂ ਹੀ ਦੋਸ਼ੀ ਨੇ ਬੱਚੀ ਨੂੰ ਹੇਠਾਂ ਸੁੱਟਿਆ ਤਾਂ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਡਿੱਗਦੇ ਦੇਖਿਆ। ਜਿਸ ਕਾਰਨ ਸਥਾਨ ਲੋਕ ਤੁਰੰਤ ਇਕੱਠੇ ਹੋ ਗਏ। ਲੋਕਾਂ ਨੇ ਕਿਹਾ- ਕੁੜੀ ਨੂੰ ਕੰਬਲ ਨਾਲ ਲਪੇਟਿਆ ਹੋਇਆ ਸੀ। ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਸਾਰੇ ਬਾਹਰ ਆ ਗਏ ਅਤੇ ਦੇਖਿਆ ਕਿ ਬੱਚੀ ਦਾ ਕਾਫੀ ਖੂਨ ਵਹਿ ਚੁੱਕਾ ਸੀ।