ਚੰਡੀਗੜ੍ਹ, 9 ਅਕਤੂਬਰ- ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ।