ਅੰਮ੍ਰਿਤਸਰ, 17 ਅਕਤੂਬਰ, 2024: ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ d ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੁਆਫੀ ਮੰਗਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ।