ਅੰਮ੍ਰਿਤਸਰ, 17 ਅਕਤੂਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਦੇਣਾ ਦੁੱਖਦਾਇਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਦੁਆਰਾ ਪਤਾ ਲੱਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਬੱਚਿਆ ਤੇ ਪਰਿਵਾਰ ਬਾਰੇ ਜੋ ਕੁਮੈਂਟ ਕੀਤੇ ਹਨ ਉਹ ਵੀ ਬਹੁਤ ਦੁੱਖਦਾਇਕ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਜੋ ਟਿੱਪਣੀਆਂ ਬੱਚਿਆਂ ਅਤੇ ਪਰਿਵਾਰ ਬਾਰੇ ਕੀਤੀਆਂ ਹਨ ਉਹ ਗਲਤ ਹਨ।ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਖਿਲਾਫ਼ ਪੋਸਟਾਂ ਪਾ ਕੇ ਜੋ ਕੀਤਾ ਜਾ ਰਿਹਾ ਹੈ ਉਹ ਗਲਤ ਹੈ।ਉਨ੍ਹਾਂ ਕਿਹਾ ਕਿ ਮੈਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਬੇਨਤੀ ਕਰਦਾ ਹਾਂ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਮੈਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਾ ਹਾਂ ਅਸਤੀਫਾ ਵਾਪਸ ਲੈਣ। ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜੂਰ ਕੀਤਾ ਜਾਂਦਾ ਹੈ ਫਿਰ ਦਾਸ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਪੰਥ ਅੰਦਰ ਪਹਿਲੀ ਵਾਰੀ ਘਟਨਾ ਕ੍ਰਮ ਵਾਪਰਿਆ ਹੈ ਕਿਸੇ ਜਥੇਦਾਰ ਦੇ ਬੱਚਿਆਂ ਅਤੇ ਪਰਿਵਾਰ ਬਾਰੇ ਗਲਤ ਕੁਮੈਂਟ ਕੀਤੇ ਗਏ ਹਨ ਇਹ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਹੈ ਮੈਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕਰਦਾ ਹਾਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਮਨਜੂਰ ਕੀਤਾ ਜਾਵੇ।