Menu

‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ ‘ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ

ਚੰਡੀਗੜ੍ਹ, 5 ਨਵੰਬਰ- ਆਮ ਆਦਮੀ ਪਾਰਟੀ (ਆਪ) ਨੇ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨੀ ਸੰਗਠਨ ਦੇ ਲੋਕਾਂ ਵੱਲੋਂ ਹਿੰਦੂ ਮੰਦਰ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬ ਨਿਰਾਸ਼ ਹੈ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਧਰਮ ਨਿਰਪੱਖ ਸੂਬਾ ਹੈ। ਧਾਰਮਿਕ ਆਧਾਰ ‘ਤੇ ਹਿੰਸਾ ਇੱਥੇ ਦਾ ਸਭਿਆਚਾਰ ਨਹੀਂ ਹੈ। 1980-90 ਦੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਇੱਥੇ ਧਰਮ ਦੇ ਆਧਾਰ ‘ਤੇ ਹਿੰਸਾ ਨਹੀਂ ਹੋਈ। ਪੰਜਾਬ ਵਿੱਚ ਹਿੰਦੂ ਅਤੇ ਸਿੱਖ ਇੱਕ ਪਰਿਵਾਰ ਵਾਂਗ ਸ਼ੁਰੂ ਤੋਂ ਹੀ ਇਕੱਠੇ ਰਹਿੰਦੇ ਹਨ। ਹਿੰਸਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇਸ ਘਟਨਾ ਤੋਂ ਪੰਜਾਬ ਦੇ ਹਰ ਭਾਈਚਾਰੇ ਦੇ ਲੋਕ ਗ਼ੁੱਸੇ ਵਿਚ ਹਨ। ਅਸੀਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans