Menu

ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ, 5 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ  ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਹਨਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ।
ਸਰਦਾਰ ਭੂੰਦੜ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ।
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans