Menu

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 6 ਨਵੰਬਰ:ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ ‘ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।
ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ  ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ  ਨੀਲਿਮਾ, ਸਕੱਤਰ ਖ਼ਰਚਾ  ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ  ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ  ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans