ਕੈਨੇਡਾ, 11 ਨਵੰਬਰ -ਭਾਰਤ ਅਤੇ ਕੈਨੇਡਾ ਵਿਚਾਲੇ ਵਧਦਾ ਤਣਾਅ ਰੁਕਣ ਦਾ ਕੋਈ ਸੰਕੇਤ ਨਹੀਂ ਦਿਖ ਰਿਹਾ ਹੈ। ਇਸ ਦੌਰਾਨ ਟਰੂਡੋ ਸਰਕਾਰ ਵਿਜ਼ਟਰ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕਰ ਰਹੀ ਹੈ। ਪਹਿਲਾਂ ਵਿਦਿਆਰਥੀ ਵੀਜ਼ੇ ਦੇ ਨਿਯਮ, ਅਤੇ ਹੁਣ ਵਿਜ਼ਟਰ ਵੀਜ਼ਾ ਬਦਲਿਆ ਗਿਆ ਹੈ। ਇਸ ਦਾ ਅਸਰ ਪੰਜਾਬ ਦੇ ਲੋਕਾਂ ‘ਤੇ ਪੈਣਾ ਲਾਜ਼ਮੀ ਹੈ।
ਅਜਿਹੇ ‘ਚ ਪੰਜਾਬੀਆਂ ਦਾ ਕੈਨੇਡਾ ‘ਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਅਧੂਰਾ ਹੀ ਰਹਿ ਜਾਵੇਗਾ। ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਦਸ ਸਾਲ ਦਾ ਵਿਜ਼ਟਰ ਵੀਜ਼ਾ ਦੇਣ ਵਿੱਚ ਬਦਲਾਅ ਕੀਤਾ ਹੈ। ਇਸ ਦੇ ਬੰਦ ਹੋਣ ਕਾਰਨ ਹੁਣ ਲੋਕਾਂ ਨੂੰ ਸਿਰਫ਼ ਇੱਕ ਮਹੀਨੇ ਦਾ ਵਿਜ਼ਟਰ ਵੀਜ਼ਾ ਮਿਲੇਗਾ ਅਤੇ ਇੱਕ ਮਹੀਨੇ ਬਾਅਦ ਕੈਨੇਡਾ ਤੋਂ ਵਾਪਿਸ ਪਰਤਣਾ ਪਵੇਗਾ।
ਪਹਿਲਾਂ ਲੋਕ 10 ਸਾਲ ਦੇ ਕੈਨੇਡਾ ਦਾ ਵੀਜ਼ਾ ਲਾ ਕੇ ਰੱਖ ਲੈਂਦੇ ਸਨ ਅਤੇ ਕਿਸੇ ਵੀ ਸਮੇਂ ਘੁੰਮਣ ਨਿਕਲ ਜਾਂਦੇ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਸਟੱਡੀ ਵੀਜ਼ਾ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਸੀ। ਡਬਲ ਜੀਆਈਸੀ ਦੇ ਨਾਲ-ਨਾਲ ਵਰਕ ਪਰਮਿਟ ਵਾਲੇ ਵਿਦਿਆਰਥੀਆਂ ਨੂੰ ਵੀ ਕੰਮ ਨਹੀਂ ਮਿਲ ਰਿਹਾ।