ਕੈਨੇਡਾ,11 ਨਵੰਬਰ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੂੰ ਗੋਲੀਆਂ ਮਾਰੀਆਂ ਗਈਆਂ। ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਨੌਜਵਾਨ ਪਰਮਵੀਰ ਸਿੰਘ ਨੂੰ ਕਰੀਬ 8 ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਨੌਜਵਾਨ ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਸੀ।