Menu

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 11 ਨਵੰਬਰ: ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।

ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ।

ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ। ਉਨ੍ਹਾਂ ਐਨ.ਆਰ.ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ।

ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ  ਅਧਲੱਖਾ,  ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ,  ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ,  ਗੁਲਵਿੰਦਰ ਗਿੱਲ ਅਤੇ  ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ।

ਏਅਰ ਇੰਡੀਆ ਜਹਾਜ਼ ਦੀ ਕਲਕੱਤਾ ‘ਚ ਕਰਾਉਣੀ…

ਕੋਲਕਾਤਾ, : ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਮੰਗਲਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ ‘ਤੇ…

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48931 posts
  • 0 comments
  • 0 fans