Menu

ਕੈਨੇਡਾ ‘ਚ ਗੈਂਗਸਟਰ ਅਰਸ਼ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫਤਾਰ

ਕੈਨੇਡਾ, 13 ਨਵੰਬਰ – ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋ ਗਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ ‘ਚ ਹੋਵੇਗੀ।

ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਸੂਚੀ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ। ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ ‘ਚ ਹੋਈ ਗੋਲੀਬਾਰੀ ‘ਚ ਅਰਸ਼ ਡੱਲਾ ਦੀ ਬਾਂਹ ‘ਤੇ ਗੋਲੀ ਲੱਗੀ ਸੀ। ਅਰਸ਼ ਆਪਣੀ ਕਾਰ ਵਿੱਚ ਗੁਰਜੰਟ ਦੇ ਨਾਲ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਕੋਲ ਇਕ ਹੋਰ ਕਾਰ ਆ ਕੇ ਰੁਕੀ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਵਿਚ ਅਰਸ਼ ਨੂੰ ਵੀ ਗੋਲੀ ਲੱਗੀ ਸੀ।

ਜਿਸ ਤੋਂ ਬਾਅਦ ਉਕਤ ਕਾਰ ਭਜਾ ਕੇ ਲੈ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ। ਗੁਰਜੰਟ ਸਿੰਘ ਨੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਉਥੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ। ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ ‘ਤੇ ਸਨ। ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਵੀ ਪੰਜਾਬ ਪੁਲਿਸ ਨੂੰ 2 ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans