Menu

ਕੰਗਨਾ ਰਨੌਤ ਨੂੰ ਆਗਰਾ ਦੀ MP/MLA ਅਦਾਲਤ ਨੇ ਜਾਰੀ ਕੀਤਾ ਨੋਟਿਸ

ਆਗਰਾ, 13 ਨਵੰਬਰ : ਆਗਰਾ ਦੀ ਇਕ MP/MLA ਅਦਾਲਤ ਨੇ ਮਹਾਤਮਾ ਗਾਂਧੀ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ  ਧਰਨੇ ’ਤੇ  ਬੈਠੇ ਕਿਸਾਨਾਂ ਬਾਰੇ ਟਿਪਣੀ  ਕਰਨ ਦੇ ਸਬੰਧ ’ਚ ਅਦਾਕਾਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਕੰਗਨਾ ਰਣੌਤ ਨੂੰ ਮੰਗਲਵਾਰ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ’ਚ ਕੰਗਨਾ ਰਣੌਤ ਵਿਰੁਧ  ਕੇਸ ਦਾਇਰ ਕਰਨ ਵਾਲੇ ਵਕੀਲ ਰਮਾਸ਼ੰਕਰ ਸ਼ਰਮਾ ਨੇ ਕਿਹਾ ਕਿ ਅਦਾਲਤ ਨੇ ਅਦਾਕਾਰਾ ਤੋਂ ਜਵਾਬ ਮੰਗਿਆ ਹੈ।

ਉਨ੍ਹਾਂ ਕਿਹਾ, ‘‘ਮੈਂ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵਿਰੁਧ  11 ਸਤੰਬਰ, 2024 ਨੂੰ ਆਗਰਾ ਦੀ MP/MLA ਅਦਾਲਤ ’ਚ ਕੇਸ ਦਾਇਰ ਕੀਤਾ ਸੀ।’’

ਉਨ੍ਹਾਂ ਕਿਹਾ, ‘‘ਅਸੀਂ ਤਿੰਨ ਖੇਤੀ ਕਾਨੂੰਨਾਂ ਵਿਰੁਧ  ਅਗੱਸਤ  2020 ਤੋਂ ਦਸੰਬਰ 2021 ਤਕ  ਦਿੱਲੀ ਦੀਆਂ ਸਰਹੱਦਾਂ ’ਤੇ  ਧਰਨੇ ’ਤੇ  ਬੈਠੇ ਕਿਸਾਨਾਂ ਵਿਰੁਧ  27 ਅਗੱਸਤ  ਨੂੰ ਅਖਬਾਰ ’ਚ ਪ੍ਰਕਾਸ਼ਤ ਇਕ  ਬਿਆਨ ਪੜ੍ਹਿਆ, ਜਿਸ ’ਚ ਰਣੌਤ ਨੇ ਕਿਹਾ ਕਿ ‘ਪ੍ਰਦਰਸ਼ਨ ਵਾਲੀ ਥਾਂ ’ਤੇ  ਕਤਲ, ਜਬਰ ਜਨਾਹ  ਹੋਏ ਹਨ। ਜੇਕਰ ਦੇਸ਼ ’ਚ ਮਜ਼ਬੂਤ ਸਰਕਾਰ ਨਾ ਹੁੰਦੀ ਤਾਂ ਹਾਲਾਤ ਬੰਗਲਾਦੇਸ਼ ਵਰਗੇ ਹੁੰਦੇ’।’’

ਸ਼ਰਮਾ ਅਨੁਸਾਰ, ਅਦਾਕਾਰਾ ਨੇ ਇਕ  ਹੋਰ ਬਿਆਨ ਦਿਤਾ ਜੋ 17 ਨਵੰਬਰ, 2021 ਨੂੰ ਅਖਬਾਰਾਂ ’ਚ ਪ੍ਰਕਾਸ਼ਤ ਹੋਇਆ ਸੀ, ਜਿੱਥੇ ਉਸ ਨੇ  ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ‘ਅਪਮਾਨ’ ਕੀਤਾ ਸੀ। ਵਕੀਲ ਨੇ ਕੰਗਨਾ ਦੇ ਬਿਆਨ ਨੂੰ ਦੁਹਰਾਇਆ ਅਤੇ ਕਿਹਾ ਕਿ ਉਸ ਨੇ  ਕਿਹਾ, ‘‘ਸਾਨੂੰ ਅਸਲ ਆਜ਼ਾਦੀ 2014 ’ਚ ਮਿਲੀ ਸੀ।’’  ਵਕੀਲ ਨੇ ਕਿਹਾ, ‘‘ਕੰਗਨਾ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ਦਾ ਅਪਮਾਨ ਕੀਤਾ ਹੈ ਅਤੇ ਮਹਾਤਮਾ ਗਾਂਧੀ ਦਾ ਵੀ ਅਪਮਾਨ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਅਦਾਲਤ ਨੇ ਰਣੌਤ ਦੇ ਬਿਆਨ ਲਈ ਨੋਟਿਸ ਜਾਰੀ ਕੀਤਾ। ਉਨ੍ਹਾਂ ਦਸਿਆ  ਕਿ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ਤੈਅ ਕੀਤੀ ਹੈ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans