Menu

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਨੌਜਵਾਨ ਦੀ ਹੋਈ ਮੌਤ,ਪਰਿਵਾਰ ਰੋਡ ਜਾਮ ਕਰਕੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

ਹੁਸ਼ਿਆਰਪੁਰ, 28 ਨਵੰਬਰ  : ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਅੱਜ ਉਸ ਵਕਤ ਮੁੜ ਸੁਰਖੀਆਂ ’ਚ ਆ ਗਈ, ਜਦੋਂ ਜੇਲ੍ਹ ’ਚ ਬੰਦ ਇਕ ਵਿਅਕਤੀ ਦੀ ਸਵੇਰ ਸਮੇਂ ਮੌਤ ਹੋ ਗਈ। ਜਿਵੇਂ ਹੀ ਪਰਿਵਾਰ ਨੂੰ ਇਸਦਾ ਪਤਾ ਲੱਗਿਆ ਤਾਂ ਪਰਿਵਾਰ ਚ ਵੀ ਹੜਕੰਪ ਮਚ ਗਿਆ ਤੇ ਸਾਰਾ ਪਰਿਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਗਿਆ। ਇਸ ਦੌਰਾਨ ਗੁੱਸੇ ’ਚ ਆਏ ਪਰਿਵਾਰ ਵਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਬਾਹਰ ਰੋਡ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਦੇ ਆਲ੍ਹਾ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਤੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ। ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਹਰਮੇਸ਼ ਲਾਲ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਨਜ਼ਦੀਕੀ ਪਿੰਡ ਚੱਕੋਵਾਲ ਸ਼ੇਖਾਂ ਦਾ ਰਹਿਣ ਵਾਲਾ ਸੀ ਤੇ ਭਾਰਤੀ ਫੌਜ ’ਚ ਤੈਨਾਤ ਸੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਅਮਰਜੀਤ ਸਿੰਘ ਦੀ ਪਤਨੀ ਪੂਜਾ ਰਾਣੀ ਨੇ ਦੱਸਿਆ ਕਿ ਉਸਦਾ ਪਤੀ ਸੀਆਰਪੀਐਫ ’ਚ ਤੈਨਾਤ ਸੀ ਤੇ ਸਾਲ 2020 ’ਚ ਪਿੰਡ ਵਿਚ ਹੀ ਕੋਈ ਲੜਾਈ ਹੋਈ ਸੀ ਤੇ ਇਸ ਦੌਰਾਨ ਉਸਦਾ ਪਤੀ ਵੀ ਛੁੱਟੀ ਆਇਆ ਹੋਇਆ ਸੀ ਅਤੇ ਇਸ ਮਾਮਲੇ ’ਚ ਉਸਨੂੰ ਵੀ ਝੂਠਾ ਫਸਾ ਦਿੱਤਾ ਗਿਆ। ਪਿਛਲੇ 2 ਮਹੀਨਿਆਂ ਤੋਂ ਉਹ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਸੀ ਤੇ ਅਦਾਲਤ ਵਲੋਂ ਵੀ ਜੇਲ੍ਹ ਪ੍ਰਸ਼ਾਸਨ ਨੂੰ ਉਸਨੂੰ ਦਾਖ਼ਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹੋਏ ਸਨ। ਜੇਲ੍ਹ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ ਜਿਸ ਕਾਰਨ ਅਮਰੀਤ ਸਿੰਘ ਦੀ ਅੱਜ ਮੌਤ ਹੋ ਗਈ।

ਪਰਿਵਾਰ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਅਮਰਜੀਤ ਸਿੰਘ ਦੀ ਮੌਤ ਹੋਈ ਹੈ।  ਦੂਜੇ ਪਾਸੇ ਬਸਪਾ ਦੇ ਆਗੂ ਵੀ ਮੌਕੇ ’ਤੇ ਪਹੁੰਚੇ ਅਤੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਹ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਮੌਕੇ ’ਤੇ ਪਹੁੰਚੇ ਡੀਸੀਐਸਪੀ ਸਿਟੀ ਦਾ ਕਹਿਣਾ ਐ ਕਿ ਪੁਲਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਮੁਤਾਬਿਕ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49297 posts
  • 0 comments
  • 0 fans