Menu

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਨਵੰਬਰ (ਵੀਰਪਾਲ ਕੌਰ): ਜ਼ਿਲ੍ਹਾ ਮੈਜਿਸਟ੍ਰੇਟ  ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗੈਬਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗੈਬਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।
ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।ਇਹ ਹੁਕਮ 29 ਜਨਵਰੀ 2025 ਤੱਕ ਲਾਗੂ ਰਹੇਗਾ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans