Menu

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ ਹੰਟਰ ਬਾਈਡਨ ਦੇ ਸਾਰੇ ਗੁਨਾਹ ਮੁਆਫ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਕਾਰਜਕਾਲ ਦੇ ਆਖਰੀ ਬਚੇ ਕੁਝ ਦਿਨਾਂ ਤੋਂ ਪਹਿਲਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਪੁੱਤਰ ਹੰਟਰ ਬਾਈਡਨ ਦੇ ਸਾਰੇ ਗੁਨਾਹ ਮੁਆਫ ਕਰ ਦਿੱਤੇ ਹਨ।

ਕਾਨੂੰਨੀ ਮਾਹਿਰਾਂ ਨੇ ਇਸ ਕਾਰਵਾਈ ਨੂੰ ਅਸਧਰਾਨ ਕਰਾਰ ਦਿੰਦਿਆਂ ਕਿਹਾ ਹੈ ਕਿ ਕਾਰਜਪਾਲਿਕਾ ਦੇ ਇਤਿਹਾਸ ਵਿਚ ਅਜਿਹੀ ਮੇਹਰਬਾਨੀ ਦੀ ਘੱਟ ਹੀ ਮਿਸਾਲ ਮਿਲਦੀ ਹੈ। ਰਾਸ਼ਟਰਪਤੀ ਨੇ ਆਪਣੇ ਆਦੇਸ਼ ਵਿਚ ਹੰਟਰ ਨੂੰ 1 ਜਨਵਰੀ, 2014 ਤੋਂ ਇਸ ਸਾਲ ਦੇ ਅੰਤ ਤੱਕ ਕੀਤੇ ਸਾਰੇ ਸੰਘੀ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਕਾਨੂੰਨੀ ਮਾਹਿਰਾਂ ਅਨੁਸਾਰ ਉਹ ਇਸ ਮੁਕੰਮਲ ਤੇ ਬਿਨਾਂ ਸ਼ਰਤ
ਮੁਆਫੀ ਦੀ ਅਸਧਾਰਨ ਕਾਰਵਾਈ ਤੋਂ ਹੈਰਾਨ ਹਨ ਜਿਸ ਤਹਿਤ ਹੰਟਰ ਨੂੰ 2014 ਤੋਂ 2024 ਦਰਮਿਆਨ ਭਵਿੱਖ ਦੇ ਸੰਭਾਵੀ ਦੋਸ਼ਾਂ ਸਮੇਤ ਹਰ ਤਰਾਂ ਦੇ ਸੰਘੀ ਦੋਸ਼ਾਂ ਤੋਂ ਬਚਾਇਆ ਗਿਆ ਹੈ। ਇਥੇ ਜਿਕਰਯੋਗ ਹੈ ਕਿ ਹੰਟਰ ਬਾਈਡਨ ਨੂੰ ਡਰੱਗ ਲੈਣ ਦੀ ਆਦਤ ਦੌਰਾਨ ਗੰਨ ਖਰੀਦਣ ਤੇ ਗੰਨ ਆਪਣੇ ਕੋਲ ਰਖਣ ਦੇ ਮਾਮਲੇ ਵਿਚ ਡੈਲਵੇਅਰ ਜਿਊਰੀ ਨੇ ਦੋਸ਼ੀ ਕਰਾਰ ਦਿੱਤਾ ਸੀ।

ਇਸ ਤੋਂ ਇਲਾਵਾ ਕੈਲੀਫੋਰਨੀਆ ਵਿਚ ਅਨੇਕਾਂ ਸਾਲਾਂ ਤੱਕ ਟੈਕਸਾਂ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿਚ ਹੰਟਰ ਨੇ ਆਪਣਾ ਗੁਨਾਹ ਮੰਨ ਲਿਆ ਸੀ। ਫੌਰਨ ਏਜੰਟ ਰਜਿਸਟ੍ਰੇਸ਼ਨ ਐਕਟ ਤਹਿਤ ਵਿਦੇਸ਼ੀ ਕਾਰੋਬਾਰ ਨੂੰ ਲੈ ਕੇ ਵੀ ਉਸ ਵਿਰੁੱਧ ਜਾਂਚ ਹੋ ਰਹੀ ਸੀ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans