ਲੁਧਿਆਣਾ ਵਿੱਚ ਬੁੱਢਾ ਡਰੇਨ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ। ਲੁਧਿਆਣਾ ਦਾ ਪੂਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ। ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਲਈ ਪਹੁੰਚੇ MP ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।
ਬੁੱਢੇ ਦਰਿਆ ਦੇ ਮਸਲੇ ਸਬੰਧੀ ਲੁਧਿਆਣਾ ਪਹੁੰਚੀ ਸੋਨੀਆ ਮਾਨ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ’ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ ਕਿਉਂਕਿ ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ।