Menu

ਵਿਧਾਇਕ ਨਰਿੰਦਰ ਪਾਲ  ਸਾਵਨਾ ਵਲੋ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ 

ਫਾਜ਼ਿਲਕਾ 7 ਦਸੰਬਰ -ਸਿਹਤ ਵਿਭਾਗ ਵਲੋ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਵਲੋ ਪੁਰਾਣੇ ਸਿਵਿਲ ਹਸਪਤਾਲ ਦੀ ਬਿਲਡਿੰਗ ਵਿਚ ਬਣੇ ਆਮ ਆਦਮੀ ਕਲੀਨਿਕ ਵਿਖੇ ਰਿਬਨ ਕਟ ਕੇ ਕੀਤੀ ਗਈ। ਇਸ ਦੋਰਾਨ ਉਹਨਾਂ ਨਾਲ਼ ਉਹਨਾਂ ਦੀ ਪਤਨੀ ਖੁਸ਼ਬੂ ਸਾਵਨਸੁਖਾ ਅਤੇ ਆਮ ਆਦਮੀ ਪਾਰਟੀ ਦੇ ਸੁਨੀਲ ਮੈਣੀ, ਸੰਦੀਪ ਚਲਾਣਾ, ਪਰਮਿੰਦਰ ਸਿੰਘ, ਸੰਜੇ ਸੈਣੀ,  ਅਜੇ ਕੁਮਾਰ, ਬਿੱਟੁ ਸੇਤੀਆ, ਬੱਬੂ ਚੇਤਵਾਨ, ਕੇਵਲ ਗਗਨੇਜਾ, ਕਾਕਾ ਡੋਗਰਾ,  ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਐੱਸ ਐਮ ਓ ਡਾਕਟਰ ਏਰਿਕ, ਜਿਲਾ ਟੀਬੀ ਅਫਸਰ ਡਾਕਟਰ ਨੀਲੂ ਚੁੱਘ ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਟੀਬੀ ਸ਼ਾਖਾ ਤੋ ਵਿਕੀ ਕੁਮਾਰ, ਪੁਸ਼ਪਿੰਦਰ ਸਿੰਘ ਆਦਿ ਨਾਲ ਸੀ।

ਇਸ ਦੌਰਾਨ ਵਿਧਾਇਕ ਸਵਨਾ ਵਲੋ ਸਮੂਹ ਜਿਲ੍ਹਾ ਫਾਜਿਲਕਾ ਨਿਵਾਸੀਆਂ ਨੂੰ ਅਪੀਲ ਕੀਤੀ  ਕਿ ਇਸ ਕੰਪੇਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੁਲਤਾਂ ਦੇਣ ਲਈ ਵਚਨਬੱਧ ਹੈ. ਇਸ ਲਈ ਅਲੱਗ ਅਲੱਗ ਸਮੇਂ ਤੋ ਸਿਹਤ ਪ੍ਰੋਗ੍ਰਾਮ ਸ਼ੁਰੂ ਕੀਤੇ ਜਾਂਦੇ ਹਨ. ਉਹਨਾਂ  ਕਿਹਾ ਲੋਕਾਂ ਨੂੰ ਵੱਧ ਤੋ ਵੱਧ ਸਿਹਤ ਸਹੁਲਤਾਂ ਦਾ ਲਾਭ ਲੈਣਾ ਚਾਹੀਦਾ ਹੈ.

ਇਸ ਦੋਰਾਨ ਜਾਣਕਾਰੀ ਦਿੰਦੇ ਜਿਲਾ ਟੀਬੀ ਅਫਸਰ ਡਾਕਟਰ ਨੀਲੂ ਚੁੱਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਕੰਪੇਨ ਦੌਰਾਨ ਟੀਬੀ ਦੀ ਮੁਫਤ ਜਾਂਚ ਅਤੇ ਇਲਾਜ ਮੁਹੱਇਆ ਕਰਵਾਇਆ ਜਾਵੇਗਾ । ਇਸ ਸਬੰਧੀ ਘਰ ਘਰ ਜਾਣ ਵਾਲੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਘਰ ਘਰ ਜਾਂ ਕੇ ਟੀਬੀ ਦੇ ਲੱਛਣਾਂ ਬਾਰੇ ਜਾਂਚ ਕਰਨਗੀਆਂ ਅਤੇ ਮੁਫਤ ਟੈੱਸਟ ਦੀ ਸੁਵਿਧਾਂ ਮੁਹੱਈਆ ਕਰਵਾਉਣਗੀਆਂ ਅਤੇ ਜੇਕਰ ਕੋਈ ਮਰੀਜ ਟੈਸਟ ਰਿਪੋਰਟ ਦੋਰਾਨ ਟੀਬੀ ਪੋਜਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ।

ਇਸ ਸਬੰਧੀ ਜਿਲ੍ਹਾਂ ਟੀਬੀ ਅਫਸਰ, ਡਾ. ਨੀਲੂ ਚੁੱਘ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟੀਬੀ ਰੋਗ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਉਹਨਾਂ ਕਿਹਾ ਕਿ 02 ਹਫਤੇ ਤੋਂ ਜਿਆਦਾ ਖਾਂਸੀ, ਭੁੱਖ ਨਾ ਲੱਗਣਾ, ਭਾਰ ਘੱਟ ਜਾਣਾ, ਬਲਗਮ ਵਿੱਚ ਖੂਨ ਦਾ ਆਉਣਾ ਅਜਿਹੇ ਲੱਛਣ ਆਉਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫਤ ਜਾਂਚ ਕਰਵਾਈ ਜਾਵੇ. ਇਸ ਮੌਕੇ ਡਾਕਟਰ ਏਰਿਕ ਵਲੋ ਵਿਧਾਇਕ ਸਵਨਾ ਦਾ ਧਨਵਾਦ ਕੀਤਾ ਗਿਆ ਕਿ ਉਹ ਅਪਣੇ ਕੀਮਤੀ ਸਮਾਂ ਕੱਢ ਕੇ ਆਏ ਹਨ.

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans