Menu

ਨਸ਼ਾ ਤਸਕਰਾਂ ਖਿਲਾਫ ਇੱਕ ਹੋਰ ਪੰਚਾਇਤ ਦਾ ਸ਼ਲਾਘਾਯੋਗ ਫੈਸਲਾ

ਮੋਗਾ, 7 ਦਸੰਬਰ- ਮੋਗਾ ਜ਼ਿਲ੍ਹਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਵੱਲੋਂ ਬੜਾ ਸ਼ਲਾਘਾਯੋਗ ਫ਼ੈਸਲਾ ਕੀਤਾ ਗਿਆ ਹੈ। ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਜਾ ਕੋਈ ਵਿਅਕਤੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦਿੰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਪਿੰਡ ਦੀ ਕੁੱਲ ਵੋਟ 6000 ਹੈ ਅਤੇ ਪਿੰਡ ਧੂੜਕੋਟ ਰਣਸੀਂਹ ਦੀ ਪੰਜਾਬ ਭਰ ਵਿੱਚੋਂ ਪਹਿਲੀ ਸਰਬਸੰਮਤੀ ਹੋਈ ਸੀ।

ਗੱਲਬਾਤ ਕਰਦਿਆਂ ਹੋਇਆਂ ਪਿੰਡ ਧੂੜਕੋਟ ਰਣਸੀਂਹ ਦੀ ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਹੈ। ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਗਈ ਹੈਕਿ ਕੋਈ ਵੀ ਵਿਅਕਤੀ ਪਿੰਡ ਵਿਚ ਨਸ਼ਾ ਨਹੀਂ ਵੇਚੇਗਾ ਅਤੇ ਦੁਕਾਨਦਾਰਾਂ ਨੂੰ ਵੀ ਕਿਹਾ ਗਿਆ ਹੈ ਪਿੰਡ ਵਿੱਚ ਕਰਿਆਨੇ ਦੀ ਦੁਕਾਨ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਬੀੜੀ ਜਰਦਾ ਅਦੀ ਨਹੀਂ ਵੇਚਿਆ ਜਾਵੇਗਾ।

Dhurkot Ransinh moga news in punjabi
ਜੇਕਰ ਫਿਰ ਵੀ ਕੋਈ ਦੁਕਾਨਦਾਰ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10 ਹਜਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ ਅਤੇ ਪਿੰਡ ਵਿੱਚ ਬਣੇ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਪਿੰਡ ਵਿੱਚ ਕੋਈ ਵੀ ਨਸ਼ੀਲੀ ਦਵਾਈ ਜਾਂ ਕੋਈ ਟੀਕਾ ਜਾਂ ਸਰਿੰਜ ਨਹੀਂ ਵੇਚੇਗਾ ਉਹਨਾਂ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਕੋਈ ਵੀ ਪਿੰਡ ਦਾ ਬੰਦਾ ਜਮਾਨਤ ਨਹੀਂ ਕਰਾਵੇਗਾ। ਜੇਕਰ ਫਿਰ ਵੀ ਨਸ਼ਾ ਤਸਕਰ ਦਾ ਕੋਈ ਸਾਥ ਦਿੰਦਾ ਹੈ ਤਾਂ ਉਸ ਦੇ ਉੱਪਰ ਵੀ ਬਣਦੀ ਕਾਰਵਾਈ ਕੀਤੀ ਜਾਵੇਗੀਅਤੇ ਉਹਨਾਂ ਕਿਹਾ ਕਿ ਹੋਰ ਵੀ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਸੁਨੇਹਾ ਦਿੰਦੇ ਹਾਂ ਕਿ ਉਹਨਾਂ ਨੂੰ ਵੀ ਇਸ ਤਰ੍ਹਾਂ ਦੇ ਮਤੇ ਪਾ ਕੇ ਨੌਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਕੱਢਣ ਦਾ ਯਤਨ ਕਰਨਾ ਚਾਹੀਦਾ ਹੈ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਵੀ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਦਾ ਸਮਰਥਨ ਕੀਤਾ। ਉਹਨਾਂ ਨੇ ਪੰਚਾਇਤ ਦੇ ਇਸ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਵੀ ਇਸ ਤਰ੍ਹਾਂ ਦੇ ਮਤੇ ਪਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans