Menu

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਦਸੰਬਰ-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਦੀ ਨਾਜ਼ੁਕ ਸਥਿਤੀ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਜ਼ਾਹਰ ਕੀਤੀ ਹੈ, ਫਿਰ ਵੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੀ ਦੁਰਦਸ਼ਾ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕੰਗ ਨੇ ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨੂੰ ਪਛਾਣਦਿਆਂ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ।

ਕੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਣਾ ਚਾਹੀਦਾ ਹੈ। ਮੋਦੀ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਦੇਣਾ ਚਾਹੀਦਾ ਹੈ।

ਕਿਸਾਨਾਂ ਪ੍ਰਤੀ ਗੈਰ-ਜਮਹੂਰੀ ਰਵੱਈਏ ਲਈ ਭਾਜਪਾ ਆਗੂਆਂ ‘ਤੇ ਵਰ੍ਹਦਿਆਂ ਕੰਗ ਨੇ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦੇ ਅਧਿਕਾਰ ‘ਤੇ ਜ਼ੋਰ ਦਿੱਤਾ।ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੀ ਉਦਾਸੀਨਤਾ ਛੱਡਣ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਹੋਰ ਦੇਰੀ ਨਾਲ ਸੰਕਟ ਹੋਰ ਡੂੰਘਾ ਹੋਵੇਗਾ।

ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ…

ਪਟਨਾ, 17 ਜੁਲਾਈ-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ…

ਈ.ਡੀ. ਵੱਲੋਂ ਰਾਬਰਟ ਵਾਡਰਾ ਵਿਰੁੱਧ…

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ…

ਬੰਗਲਾਦੇਸ਼ ‘ਚ ਐਨਸੀਪੀ ਦੀ ਰੈਲੀ…

ਢਾਕਾ, 17 ਜੁਲਾਈ-ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ…

ਹਰਿਆਣਵੀ ਗਾਇਕ ਫਾਜ਼ਿਲਪੁਰੀਆ ‘ਤੇ ਗੋਲੀਬਾਰੀ…

ਹਰਿਆਣਾ, 17 ਜੁਲਾਈ : ਹਰਿਆਣਵੀ ਗਾਇਕ ਰਾਹੁਲ…

Listen Live

Subscription Radio Punjab Today

Subscription For Radio Punjab Today

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50…

ਬਗਦਾਦ, 17 ਜੁਲਾਈ-ਇਰਾਕ ਦੇ ਅਲ ਕਟੁ ਸ਼ਹਿਰ ਦੀ ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ…

ਗੁਜਰਾਤੀ ਨੇ ਲਾਈ ਅਮਰੀਕਾ ‘ਚ…

ਅਮਰੀਕਾ, 17ਜੁਲਾਈ -ਅਮਰੀਕਾ  ਦੇ ਸੂਬੇ ਲੁਈਸਿਆਨਾ ਪੁਲਿਸ…

ਦਿੱਲੀ ਤੋਂ ਗੋਆ ਜਾ ਰਹੀ…

ਮੁੰਬਈ ,16 ਜੁਲਾਈ – ਦਿੱਲੀ ਤੋਂ ਗੋਆ…

ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ ਪੁਲਾੜ…

ਕੈਲੇਫੋਰਨੀਆ, 15 ਜੁਲਾਈ- ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ…

Our Facebook

Social Counter

  • 49517 posts
  • 0 comments
  • 0 fans