Menu

SGPC ਦਾ ਵੱਡਾ ਫੈਸਲਾ! ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਰੋਕ

ਅੰਮ੍ਰਿਤਸਰ, 19 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਜਿੱਥੇ ਤਿੰਨ ਮੈਂਬਰੀ ਕਮੇਟੀ ਗਠਿਤ ਕਰਕੇ ਦੋ ਹਫ਼ਤੇ ਅੰਦਰ ਰਿਪੋਰਟ ਸੋੌਂਪਣ ਦਾ ਫੈਸਲਾ ਹੋਇਆ ਹੈ l ਉਥੇ ਹੀ ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਸਮੇਂ ਦਰਮਿਆਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕਾਰਜਕਾਰੀ ਤੌਰ ‘ਤੇ ਸੇਵਾਵਾਂ ਨਿਭਾਉਣਗੇ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ  ਗੁਰਪ੍ਰੀਤ ਸਿੰਘ ਸਪੁੱਤਰ  ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।

ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ  ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।

ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ  ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ,  ਸੁਰਜੀਤ ਸਿੰਘ ਤੁਗਲਵਾਲ,  ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ,  ਦਲਜੀਤ ਸਿੰਘ ਭਿੰਡਰ,  ਰਵਿੰਦਰ ਸਿੰਘ ਖ਼ਾਲਸਾ,  ਜਸਵੰਤ ਸਿੰਘ ਪੁੜੈਣ,  ਪਰਮਜੀਤ ਸਿੰਘ ਰਾਏਪੁਰ, ਸਕੱਤਰ  ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ  ਸ਼ਾਹਬਾਜ ਸਿੰਘ, ਇੰਚਾਰਜ ਆਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans