ਚੰਡੀਗੜ੍ਹ, 20 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿਤੀ ਹੈ। ਅਦਾਲਤ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ ਦੋ ਐਫਆਈਆਰਜ਼ ਨੂੰ ਵੀ ਰੱਦ ਕਰ ਦਿਤਾ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲਿਆਂ ਨੂੰ ਅਦਾਲਤ ਨੇ ਖਾਰਜ ਕਰ ਦਿਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ ਤੇ ਦੇਰ ਸ਼ਾਮ ਉਨ੍ਹਾਂ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਟ ਦੇ ਵਿਸਤਾਰਥ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਕਰ ਯੋਗ ਹੈ ਕਿ ਆਸ਼ੂ ਖਿਲਾਫ਼ ਵਿਜੀਲੈਂਸ ਅਤੇ ਈ.ਡੀ. ਵਲੋਂ ਮਾਮਲੇ ਦਰਜ ਕੀਤੇ ਗਏ ਸਨ।