ਅੰਮ੍ਰਿਤਸਰ, 30 ਦਸੰਬਰ – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ ਇਕ ਜਨਵਰੀ ਨੂੰ ਸਵੇਰੇ ਪਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।