Menu

ਅਕਾਲੀ ਦਲ ਨੇ ਐਸ ਸੀ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਸਰਕਾਰ ਵੱਲੋਂ ਨਾ ਜਾਰੀ ਕਰਨ ਦਾ ਮੁੱਦਾ ਚੁੱਕਿਆ

ਚੰਡੀਗੜ੍ਹ, 30 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ  ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਸਨੇ ਐਸ ਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ 62.5 ਫੀਸਦੀ ਰਾਸ਼ੀ ਜਾਰੀ ਹੀ ਨਹੀਂ ਕੀਤੀ ਤੇ ਸਰਕਾਰ ਨੇ ਖੁਦ ਮੰਨਿਆ ਹੈ ਕਿ ਉਸਨੇ ਅੱਜ ਤੱਕ 245 ਕਰੋੜ ਰੁਪਏ ਵਿਚੋਂ ਸਿਰਫ 92 ਕਰੋੜ ਰੁਪਏ ਯਾਨੀ 37.5 ਫੀਸਦੀ ਰਾਸ਼ੀ ਹੀ ਜਾਰੀ ਕੀਤੀ ਹੈ।

ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਅਖ਼ਬਾਰਾਂ ਵਿਚ ਦਿੱਤੇ ਪੂਰੇ ਪੇਜ ਦੇ ਇਸ਼ਤਿਹਾਰਾਂ ਵਿਚ ਖੁਦ ਮੰਨਿਆ ਹੈ ਕਿ ਸਾਲ 2024-25 ਦੌਰਾਨ ਉਸਨੇ ਐਸ ਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕੀਮ ਦੀ ਸਿਰਫ 37.5 ਫੀਸਦੀ ਰਾਸ਼ੀ ਹੀ ਜਾਰੀ ਕੀਤੀ ਹੈ ਤੇ ਉਹ 62.5 ਫੀਸਦੀ ਰਾਸ਼ੀ ਜਾਰੀ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ।
ਉਹਨਾਂ ਕਿਹਾ ਕਿ ਪ੍ਰਕਾਸ਼ਤ ਹੋਏ ਇਸ਼ਤਿਹਾਰਾਂ ਵਿਚ ਸਪਸ਼ਟ ਲਿਖਿਆ ਹੈ ਕਿ 2024-25 ਲਈ ਕੁੱਲ 245 ਕਰੋੜ ਰੁਪਏ ਵਿਚੋਂ ਸਿਰਫ 92 ਕਰੋੜ ਰੁਪਏ ਹੀ ਜਾਰੀ ਕੀਤੇ ਜਾ ਸਕੇ ਹਨ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਇਸ ਮਾੜੀ ਕਾਰਗੁਜ਼ਾਰੀ ਲਈ ਐਸ ਸੀ ਵਿਦਿਆਰਥੀਆਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ 9 ਮਹੀਨਿਆਂ ਵਿਚ ਸਰਕਾਰ ਸਿਰਫ 37.5 ਫੀਸਦੀ ਰਾਸ਼ੀ ਹੀ ਜਾਰੀ ਕਰ ਸਕੀ ਹੈ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਇਸ਼ਤਿਹਾਰਬਾਜ਼ੀ ਲਈ ਪੈਸੇ ਹਨ ਤਾਂ ਚੰਗਾ ਹੋਵੇਗਾ ਕਿ ਸਕੀਮ ਲਈ ਸਾਲ ਵਾਸਤੇ ਨਿਸ਼ਚਿਤ ਸਾਰੀ 100 ਫੀਸਦੀ ਰਾਸ਼ੀ ਜਾਰੀ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਇਸ਼ਤਿਹਾਰਾਂ ਵਿਚ 2016 ਤੋਂ 2020 ਦੀ ਬਕਾਇਆ ਪਈ ਰਾਸ਼ੀ ਜਾਰੀ ਕਰਨ ਦੀਆਂ ਕੋਈ ਤਾਰੀਕਾਂ ਵੀ ਨਹੀਂ ਦੱਸੀਆਂ ਗਈਆਂ।

ਉਹਨਾਂ ਕਿਹਾ ਕਿ ਝੂਠੇ ਤੇ ਬੋਗਸ ਇਸ਼ਤਿਹਾਰਾਂ ਨਾਲ ਆਪ ਸਰਕਾਰ ਪੰਜਾਬੀਆਂ ਖਾਸ ਤੌਰ ’ਤੇ ਐਸ ਸੀ ਵਰਗ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ ਜੋ ਕਿ ਇਸ ਸਰਕਾਰ ਦੇ ਸੱਤਾ ਵਿਚ ਆਉਣ ਵੇਲੇ ਤੋਂ ਹਮੇਸ਼ਾ ਨਿਸ਼ਾਨੇ ’ਤੇ ਰਿਹਾ ਹੈ।

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦਿੱਲੀ ਦੇ ਹੁਕਮ ਵਜਾਉਣੇ ਬੰਦ ਕਰਨ ਅਤੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਕਿਉਂਕਿ ਪੰਜਾਬੀਆਂ ਨੇ ਉਹਨਾਂ ਨੂੰ ਫਤਵਾ ਪੰਜਾਬ ਚਲਾਉਣ ਵਾਸਤੇ ਦਿੱਤਾ ਹੈ ਨਾ ਕਿ ਅਰਵਿੰਦ ਕੇਜਰੀਵਾਲ ਦੀ ਸੇਵਾ ਕਰਨ ਦਾ ਜੋ ਪੰਜਾਬ ਤੋਂ ਇਸਦੇ ਸਰੋਤ ਲੁੱਟ ਰਿਹਾ ਹੈ। ਉਹਨਾਂ ਕਿਹਾ ਕਿ ਇਤਿਹਾਸ ਕਦੇ ਵੀ ਉਹਨਾਂ ਨੂੰ ਮੁਆਫ ਨਹੀਂ ਕਰੇਗਾ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans